ਸੁਲਤਾਨਪੁਰ ਲੋਧੀ, 22 ਜਨਵਰੀ (ਨਰੇਸ਼ ਹੈਪੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ ਨੇ ਜਲੰਧਰ ਦੇ ਪਿੰਡ ਮਾਹਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾੜ ਕੇ ਕੀਤੀ ਘੌਰ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਗੱਲਬਾਤ ਕਰਦੇ ਹੋਏ ਜਥੇਦਾਰ ਕਲਿਆਣ ਨੇ ਕਿਹਾ ਕਿ ਬੇਅਦਬੀ ਦੀ ਇਸ ਘਟਨਾ ਨੇ ਪੰਜਾਬ ਸਰਕਾਰ ਦੀ ਕਾਨੂੰਨ ਵਿਵਸਥਾ ਦੀ ਪੋਲ ਖ਼ੋਲ ਕੇ ਰੱਖ ਦਿੱਤੀ ਹੈ | ਇਸ ਮੌਕੇ ਉਨ੍ਹਾਂ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਮੈਨੇਜਰ ਅਵਤਾਰ ਸਿੰਘ ਵੀ ਸਨ | ਜੂਨੀਅਰ ਮੀਤ ਪ੍ਰਧਾਨ ਜਥੇ ਕਲਿਆਣ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋਣਾ ਵੱਡੀ ਚਿੰਤਾ ਦਾ ਵਿਸ਼ਾ ਹੈ ਤੇ ਮੌਜੂਦਾ ਭਗਵੰਤ ਮਾਨ ਦੀ ਸਰਕਾਰ ਇਨ੍ਹਾਂ ਨੂੰ ਰੋਕਣ ਵਿਚ ਅਸਫਲ ਸਿੱਧ ਹੋਈ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲ ਵਿਚ ਬਹੁਤੀਆਂ ਘਟਨਾਵਾਂ ਵਿਚ ਸਾਹਮਣੇ ਆਏ ਦੋਸ਼ੀਆਂ ਖ਼ਿਲਾਫ਼ ਵੀ ਕੋਈ ਮਿਸਾਲੀ ਕਾਰਵਾਈ ਨਹੀਂ ਕੀਤੀ | ਉਨ੍ਹਾਂ ਕਿਹਾ ਕਿ ਇਹ ਤਾਜ਼ਾ ਘਟਨਾ ਵਿਚ ਜਲੰਧਰ ਦੇ ਪਿੰਡ ਮਾਹਲਾ ਵਿਚ ਵੱਡੀ ਸਾਜ਼ਿਸ਼ ਦਾ ਹਿੱਸਾ ਲਗਦੀ ਹੈ, ਕਿਉਂਕਿ ਇੱਥੇ ਗੁਰਦੁਆਰਾ ਸਾਹਿਬ ਵਿਚ ਲੱਗੇ ਕੈਮਰੇ ਵੀ ਬੰਦ ਸਨ | ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਸਰਕਾਰ ਵੱਲੋਂ ਬੇਅਦਬੀਆਂ ਦਾ ਕੋਈ ਗੰਭੀਰ ਨੋਟਿਸ ਨਹੀਂ ਲਿਆ ਜਾ ਰਿਹਾ ਅਤੇ ਅਜਿਹੀਆਂ ਘਟਨਾਵਾਂ ਦੇ ਮਾਮਲੇ ਲਗਾਤਾਰ