03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸਾਇੰਸ ਸਿਟੀ 'ਚ ਕੌਮੀ ਗਣਿਤ ਦਿਵਸ ਸੰਬੰਧੀ ਸਮਾਗਮ ਕਰਵਾਇਆ <br/>

ਅਜੀਤ ਡੈਸਕ 23-01-2026
ਕਪੂਰਥਲਾ, 22 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਮਹਾਨ ਗਣਿਤ ਸ਼ਾਸਤਰੀ ਸ੍ਰੀਨਿਵਾਸ ਰਾਮਾਨੁਜਮ ਦਾ ਜਨਮ ਦਿਵਸ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿਚ ਕੌਮੀ ਗਣਿਤ ਦਿਵਸ ਵਜੋਂ ਮਨਾਇਆ ਗਿਆ | ਸਮਾਗਮ ਵਿਚ ਕਿਰਨਦੀਪ ਸਿੰਘ ਗਣਿਤ ਮਾਹਿਰ ਤੇ ਸਟੇਟ ਤੇ ਨੈਸ਼ਨਲ ਐਵਾਰਡੀ ਜੋ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ ਨੇ ਵਿਦਿਆਰਥੀਆਂ ਨੂੰ ਗਣਿਤ ਦੇ ਮਾਡਲਾਂ, ਕਿੱਟਾਂ, ਤੇ ਖੇਡਾਂ ਰਾਹੀਂ ਗਣਿਤ ਦੇ ਸਿਧਾਂਤ ਨੂੰ ਬੜੇ ਹੀ ਆਸਾਨ ਤਰੀਕੇ ਨਾਲ ਸਮਝਾਇਆ | ਉਨ੍ਹਾਂ ਵਿਦਿਆਰਥੀਆਂ ਨੂੰ ਗਣਿਤ ਦੇ ਮੁੱਢਲੇ ਸਿਧਾਂਤਾਂ ਵੱਲ ਧਿਆਨ ਦੇਣ ਲਈ ਕਿਹਾ | ਕਿਰਨਦੀਪ ਸਿੰਘ ਨੇ ਕਿਹਾ ਕਿ ਮੁੱਢਲੇ ਪੱਧਰ ਤੇ ਮਜ਼ਬੂਤ ਪਕੜ ਨਾਲ ਗਣਿਤ ਦੇ ਸਿਧਾਂਤਾਂ ਨੂੰ ਬੜੀ ਆਸਾਨੀ ਤੇ ਪ੍ਰਭਾਵਸ਼ਾਲੀ ਢੰਗ ਨਾਲ ਸਮਝਿਆ ਜਾ ਸਕਦਾ ਹੈ | ਉਨ੍ਹਾਂ ਵਲੋਂ ਕਰਵਾਈਆਂ ਗਈਆਂ ਗਣਿਤ ਸਬੰਧੀ ਵੱਖ-ਵੱਖ ਗਤੀਵਿਧੀਆਂ ਵਿਚ ਵਿਦਿਆਰਥੀਆਂ ਨੇ ਦਿਲਚਸਪੀ ਦਿਖਾਈ ਤੇ ਗਣਿਤ ਦੀਆਂ ਮੁਸ਼ਕਲਾਂ ਹੱਲ ਕਰਨ ਦੇ ਢੰਗ ਤਰੀਕੇ ਵੀ ਸਿੱਖੇ | ਇਸ ਮੌਕੇ ਬੋਲਦਿਆਂ ਸਾਇੰਸ ਸਿਟੀ ਦੇ ਡਾਇਰੈਕਟਰ ਡਾ. ਰਜੇਸ਼ ਗਰੋਵਰ ਨੇ ਕਿਹਾ ਕਿ ਗਣਿਤ ਜ਼ਿੰਦਗੀ ਦੇ ਹਰ ਪਹਿਲੂ ਦੀ ਕੰੁਜੀ ਹੈ ਤੇ ਇਸਤੋਂ ਬਿਨਾਂ ਕੋਈ ਵੀ ਅਧਿਐਨ, ਖੋਜ ਦੇ ਕੰਮ ਪੂਰੇ ਨਹੀਂ ਹੋ ਸਕਦੇ | ਉਨ੍ਹਾਂ ਕਿਹਾ ਕਿ ਕਿਤਾਬਾਂ ਰਾਹੀਂ ਗਣਿਤ ਨੂੰ ਸਮਝਣ ਤੇ ਸਿੱਖਣ ਵਿਚ ਆਉਂਦੀਆਂ ਮੁਸ਼ਕਲਾਂ ਕਾਰਨ ਵਿਦਿਆਰਥੀਆਂ ਨੂੰ ਗਣਿਤ ਦਾ ਫੋਬੀਆ ਵੀ ਹੋ ਜਾਂਦਾ ਹੈ, ਇਸ ਲਈ ਵਿਦਿਆਰਥੀਆਂ ਨੂੰ ਗਣਿਤ ਦੀਆਂ ਮੁਸ਼ਕਲਾਂ ਨੂੰ ਗੈਰ ਰਸਮੀ ਸਿੱਖਿਆ ਰਾਹੀਂ ਸਮਝਾਉਣਾ ਸਮੇਂ ਦੀ ਅਹਿਮ ਲੋੜ ਹੈ | ਇਸ ਸਮਾਗਮ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਨਾਲ ਸਬੰਧਿਤ 100 ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਤੋਂ ਪਹਿਲਾਂ ਵਿਦਿਆਰਥੀਆਂ ਨੇ ਗਣਿਤ ਗੈਲਰੀ ਨੂੰ ਬਹੁਤ ਹੀ ਨੀਝ ਨਾਲ ਦੇਖਿਆ |

ਪਿਛਲੀ ਖ਼ਬਰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਕੱਲ੍ਹ ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਰੋਕਣ ਵਿਚ ਅਸਫਲ ਸਿੱਧ ਹੋਈ-ਜਥੇਦਾਰ ਕਲਿਆਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।