ਫਗਵਾੜਾ, 22 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਚੌੜਾ ਖੂਹ ਫਗਵਾੜਾ ਵਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਸਕੀਮ ਨੰ: 3 ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ 24 ਜਨਵਰੀ ਦਿਨ ਸ਼ਨੀਵਾਰ ਨੂੰ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਜਿੰਦਰ ਸਿੰਘ ਬਾਵਾ ਵਾਲੀਆ ਤੇ ਗੁਰਮੀਤ ਸਿੰਘ ਰਾਵਲਪਿੰਡੀ ਨੇ ਦੱਸਿਆ ਕਿ ਇਹ ਨਗਰ ਕੀਰਤਨ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਫਗਵਾੜਾ ਤੋਂ ਆਰੰਭ ਹੋ ਕੇ ਕਮਲਾ ਨਹਿਰੂ ਕਾਲਜ, ਹੁਸ਼ਿਆਰਪੁਰ ਚੌਕ, ਸਬਜ਼ੀ ਮੰਡੀ, ਗਊਸ਼ਾਲਾ ਬਾਜ਼ਾਰ, ਗੁਰਦੁਆਰਾ ਰਾਮਗੜ੍ਹੀਆਂ, ਗੁਰਦੁਆਰਾ ਨਿੰਮਾਵਾਲੀ, ਗੁਰਦੁਆਰਾ ਟੂਟੀਆ, ਫੁੱਲਾ ਵਾਲਾ ਚੌਕ ਤੋ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ |