ਭੁਲੱਥ, 22 ਜਨਵਰੀ (ਮੇਹਰ ਚੰਦ ਸਿੱਧੂ)-ਅੱਜ ਇੱਥੇ ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜੋ ਨਡਾਲਾ ਦੇ ਆਗੂਆਂ ਵਲੋਂ ਲੋਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਸਬੰਧੀ ਐਸ.ਡੀ.ਐਮ. ਭੁਲੱਥ ਡੈਵੀ ਗੋਇਲ, ਡੀ.ਐਸ.ਪੀ. ਭੁਲੱਥ ਕਰਨੈਲ ਸਿੰਘ ਤੇ ਐਸ.ਡੀ.ਓ. ਕੁਲਤਾਰ ਸਿੰਘ ਨੂੰ ਮੰਗ ਪੱਤਰ ਦਿੱਤੇ ਗਏ | ਇਸ ਮੌਕੇ ਮੰਗ ਪੱਤਰ ਦਿੰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਮੰਗ ਕਰਦਿਆਂ ਕਿਹਾ ਕਿ ਹਲਕੇ ਅੰਦਰ ਪਟਵਾਰੀ ਸਾਹਿਬਾਨ ਕੰਮ ਕਰਵਾਉਣ ਆਏ ਲੋਕਾਂ ਨਾਲ ਸਹੀ ਵਿਵਹਾਰ ਕਰਨ ਤੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ | ਇਸ ਤੋਂ ਇਲਾਵਾ ਭੁਲੱਥ ਵਾਇਆ ਨਡਾਲਾ ਸੁਭਾਨਪੁਰ ਰੋਡ ਨੂੰ ਨਵਾਂ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ, ਪਸ਼ੂਆਂ ਤੇ ਮਕਾਨਾਂ ਦਾ ਮੁਆਵਜ਼ਾ ਜਾਰੀ ਕੀਤਾ ਜਾਵੇ | ਇਸ ਮੌਕੇ ਸਥਿਤ ਅਫ਼ਸਰ ਸਾਹਿਬਾਨਾਂ ਨੂੰ ਮੰਗ ਕਰਦੇ ਕਿਹਾ ਕਿ ਕੰਮ ਕਰਵਾਉਣ ਵਾਲੇ ਲੋਕਾਂ ਨੂੰ ਦਫ਼ਤਰਾਂ ਵਿਚ ਬਣਦਾ ਸਨਮਾਨ ਮਿਲਣਾ ਚਾਹੀਦਾ ਹੈ | ਇਸ ਮੌਕੇ ਜ਼ੋਨ ਪ੍ਰਧਾਨ ਨਿਸ਼ਾਨ ਸਿੰਘ, ਗੁਰਵਿੰਦਰ ਸਿੰਘ, ਸੁਖਦੇਵ ਸਿੰਘ, ਹਰਬੰਸ ਸਿੰਘ, ਜ਼ਿਲ੍ਹਾ ਪ੍ਰਧਾਨ ਸਰਵਨ ਸਿੰਘ, ਜਸਵੰਤ ਸਿੰਘ, ਕਮਲਜੀਤ ਸਿੰਘ, ਬਲਕਾਰ ਸਿੰਘ, ਸੁਰਿੰਦਰ ਸਿੰਘ, ਚਰਨਜੀਤ ਸਿੰਘ ਬੋਪਾਰਾਏ ਤੇ ਹੋਰ ਹਾਜ਼ਰ ਸਨ |