03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸਿਵਲ ਸਰਜਨ ਵਲੋਂ ਸਿਵਲ ਹਸਪਤਾਲ ਵਿਖੇ ਅਚਨਚੇਤ ਚੈਕਿੰਗ

ਅਜੀਤ ਡੈਸਕ 23-01-2026
ਕਪੂਰਥਲਾ, 22 ਜਨਵਰੀ (ਅਮਨਜੋਤ ਸਿੰਘ ਵਾਲੀਆ)-ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਵਲੋਂ ਬੀਤੀ ਰਾਤ ਸਿਵਲ ਹਸਪਤਾਲ ਕਪੂਰਥਲਾ ਵਿਖੇ ਅਚਨਚੇਤ ਚੈਕਿੰਗ ਕੀਤੀ ਤੇ ਸਿਹਤ ਸਹੂਲਤਾਂ ਦਾ ਜਾਇਜ਼ਾ ਵੀ ਲਿਆ ਗਿਆ | ਉਨ੍ਹਾਂ ਨਾਈਟ ਡਿਊਟੀ ਕਰ ਰਹੇ ਸਟਾਫ਼ ਤੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਉਹ ਮਰੀਜ਼ਾਂ ਨੂੰ ਹਸਪਤਾਲ ਵਿਚ ਉਪਲਬਧ ਸਾਰੀਆਂ ਸਹੂਲਤਾਂ ਪ੍ਰਦਾਨ ਕਰਨ | ਉਨ੍ਹਾਂ ਹਸਪਤਾਲ ਦੇ ਜਨਰਲ ਵਾਰਡਾਂ, ਐਮਰਜੈਂਸੀ, ਬਲੱਡ ਬੈਕ, ਜੱਚਾ ਬੱਚਾ ਵਾਰਡ, ਐਕਸਰੇ ਰੂਮ, ਲੈਬਾਰਟਰੀ ਆਦਿ ਦੀ ਚੈਕਿੰਗ ਕੀਤੀ | ਸਿਵਲ ਸਰਜਨ ਡਾ. ਸੰਜੀਵ ਭਗਤ ਨੇ ਹਦਾਇਤ ਕਰਦੇ ਹੋਏ ਕਿਹਾ ਕਿ ਸਿਹਤ ਸੰਸਥਾ ਵਿਚ ਸਾਫ਼ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਮਰੀਜ਼ਾਂ ਨੂੰ ਦਵਾਈਆਂ, ਲੈਬ ਟੈੱਸਟ ਦੀ ਸੁਵਿਧਾ ਹਾਸਲ ਕਰਨ ਵਿਚ ਕੋਈ ਮੁਸ਼ਕਿਲ ਨਹੀਂ ਆਉਣੀ ਚਾਹੀਦੀ | ਉਨ੍ਹਾਂ ਵਿਸ਼ੇਸ਼ ਤੌਰ 'ਤੇ ਸਾਰੇ ਡਾਕਟਰ ਸਾਹਿਬਾਨਾਂ ਨੂੰ ਹਦਾਇਤ ਕੀਤੀ ਕਿ ਉਹ ਹਸਪਤਾਲ ਵਿਚ ਆਏ ਮਰੀਜ਼ਾਂ ਨੂੰ ਵੱਖ-ਵੱਖ ਬਿਮਾਰੀਆਂ ਬਾਰੇ ਵੀ ਜਾਗਰੂਕ ਕਰਨ |
ਪਿਛਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ ਅਗਲੀ ਖ਼ਬਰ ਐਸ. ਐਸ. ਪੀ. ਵਲੋਂ ਜ਼ਿਲੇ੍ਹ 'ਚ ਕਈ ਪੁਲਿਸ ਅਧਿਕਾਰੀਆਂ ਦੇ ਤਬਾਦਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।