03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਅਜੀਤ ਡੈਸਕ 23-01-2026
ਕਪੂਰਥਲਾ, 22 ਜਨਵਰੀ (ਸਡਾਨਾ)-ਸਿਟੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐੱਸ.ਆਈ. ਮੰਗਲ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਮੁਹੰਮਦ ਰਸ਼ੀਦ ਵਾਸੀ ਊਧਮ ਨਗਰ ਚੋਰੀ ਦਾ ਮੋਟਰਸਾਈਕਲ ਵੇਚਣ ਜਾ ਰਿਹਾ ਹੈ ਜਿਸ 'ਤੇ ਪੁਲਿਸ ਪਾਰਟੀ ਨੇ ਖ਼ਰਬੂਜ਼ਾ ਮੰਡੀ ਨੇੜੇ ਨਾਕਾਬੰਦੀ ਦੌਰਾਨ ਉਕਤ ਕਥਿਤ ਦੋਸ਼ੀ ਨੂੰ ਚੋਰੀਸ਼ੁਦਾ ਸਪਲੈਂਡਰ ਮੋਟਰਸਾਈਕਲ ਸਮੇਤ ਕਾਬੂ ਕੀਤਾ ਤੇ ਉਸ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ |
ਨਸ਼ੀਲੇ ਪਦਾਰਥ ਸਮੇਤ ਇਕ ਔਰਤ ਗਿ੍ਫ਼ਤਾਰ
ਕਪੂਰਥਲਾ, 22 ਜਨਵਰੀ (ਸਡਾਨਾ)-ਕੋਤਵਾਲੀ ਪੁਲਿਸ ਨੇ ਨਸ਼ੀਲੇ ਪਦਾਰਥ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਮਨਜੀਤ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ਣ ਬਲਬੀਰ ਕੌਰ ਵਾਸੀ ਨਵਾਂ ਪਿੰਡ ਭੱਠੇ ਨਸ਼ੀਲਾ ਪਦਾਰਥ ਵੇਚਦੀ ਹੈ, ਜਿਸ 'ਤੇ ਪੁਲਿਸ ਨੇ ਕਾਂਜਲੀ ਨੇੜੇ ਮੁਖ਼ਬਰ ਵਲੋਂ ਦੱਸੀ ਥਾਂ 'ਤੇ ਛਾਪਾਮਾਰੀ ਕਰਕੇ ਉਕਤ ਔਰਤ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਵਲੋਂ ਸੁੱਟੇ ਲਿਫ਼ਾਫ਼ੇ ਵਿਚੋਂ 5.97 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ |

ਪਿਛਲੀ ਖ਼ਬਰ ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਕੁੱਝ ਹਵਾਲਾਤੀਆਂ ਵਲੋਂ ਕੁੱਟਮਾਰ ਅਗਲੀ ਖ਼ਬਰ ਸਿਵਲ ਸਰਜਨ ਵਲੋਂ ਸਿਵਲ ਹਸਪਤਾਲ ਵਿਖੇ ਅਚਨਚੇਤ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।