ਕਪੂਰਥਲਾ, 22 ਜਨਵਰੀ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਨੂੰ ਜੇਲ੍ਹ ਵਿਚ ਬੰਦੇ ਕੁੱਝ ਹੋਰ ਹਵਾਲਾਤੀਆਂ ਨੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ, ਜਿਸਨੂੰ ਜੇਲ੍ਹ ਕਰਮਚਾਰੀਆਂ ਵਲੋਂ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ | ਜੇਰੇ ਇਲਾਜ ਰਾਹੁਲ ਤੇਜੀ ਪੁੱਤਰ ਸੁਰਿੰਦਰ ਸਿੰਘ ਵਾਸੀ ਕੇਂਦਰੀ ਜੇਲ੍ਹ ਨੇ ਦੱਸਿਆ ਕਿ ਉਹ ਜੇਲ੍ਹ ਦੀ ਗਰਾਊਾਡ ਵਿਚ ਬੈਠਾ ਸੀ ਤਾਂ ਅਚਾਨਕ ਪਿੱਛੋਂ ਕੁੱਝ ਹਵਾਲਾਤੀ ਆਏ ਤੇ ਉਸ ਦੇ ਸਿਰ 'ਤੇ ਰਾਡਾਂ ਨਾਲ ਹਮਲਾ ਕਰਕੇ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ | ਜਿਸਦਾ ਇਲਾਜ ਡਿਊਟੀ ਡਾ. ਯੁਕਤਾ ਵਲੋਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |