02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸਿੱਖਿਆ ਵਿਭਾਗ ਸਪੈਸ਼ਲ ਐਜੂਕੇਟਰਾਂ ਨਾਲ ਧੋਖਾ ਕਰ ਰਹੀ ਹੈ- ਕਿਰਨਪਾਲ ਸਿੰਘ <br/>

ਅਜੀਤ ਡੈਸਕ 23-01-2026
ਸੁਲਤਾਨਪੁਰ ਲੋਧੀ, 22 ਜਨਵਰੀ (ਪ.ਪ. ਰਾਹੀਂ)-ਸਪੈਸ਼ਲ ਐਜੂਕੇਟਰ ਅਧਿਆਪਕ ਪਿਛਲੇ 20 ਸਾਲਾਂ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਤਨਦੇਹੀ ਨਾਲ ਸੇਵਾਵਾਂ ਦੇ ਰਹੇ ਹਨ ਪਰ ਹੁਣ ਸਿੱਖਿਆ ਵਿਭਾਗ ਵੱਲੋਂ ਉਨ੍ਹਾਂ ਨੂੰ ਅਣਉੱਚਿਤ ਕਰਾਰ ਦੇ ਕੇ ਨਵੇਂ ਐਜੂਕੇਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ ਜੋ ਕਿ ਇੱਕ ਬਹੁਤ ਵੱਡਾ ਧੋਖਾ ਹੈ | ਇਸ ਸੰਬੰਧੀ ਸੰਘਰਸ਼ ਦੀ ਅਗਲੀ ਰਣਨੀਤੀ ਤੈਅ ਕਰਨ ਲਈ ਸਪੈਸ਼ਲ ਐਜੂਕੇਟਰਾਂ ਦੀ ਮੀਟਿੰਗ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਿਰਨਪਾਲ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿਚ ਫ਼ੈਸਲਾ ਲਿਆ ਗਿਆ ਕਿ ਸਿੱਖਿਆ ਵਿਭਾਗ ਦੇ ਇਸ ਤਾਨਾਸ਼ਾਹੀ ਫ਼ੈਸਲੇ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਬੋਲਦਿਆਂ ਪ੍ਰਧਾਨ ਕਿਰਨਪਾਲ ਸਿੰਘ ਨੇ ਕਿਹਾ ਪੁਰਾਣੇ ਐਜੂਕੇਟਰਾਂ ਦੀ ਥਾਂ 'ਤੇ ਨਵੇਂ ਐਜੂਕੇਟਰ ਭਰਤੀ ਕੀਤੇ ਜਾ ਰਹੇ ਯਤਨਾਂ ਕਾਰਨ ਭਾਰੀ ਤਣਾਅ ਦੇ ਚੱਲਦਿਆਂ ਸਾਡੇ ਸਾਥੀ ਹਰੀਸ਼ ਸਿੰਗਲਾ ਤੇ ਰਕੇਸ਼ ਕੋਹਲੀ ਜਾਨ ਗਵਾ ਚੁੱਕੇ ਹਨ | ਉਨ੍ਹਾਂ ਨੇ ਕਿਹਾ ਕਿ ਇਸ ਲਈ ਸਿੱਖਿਆ ਵਿਭਾਗ ਪੰਜਾਬ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ | ਉਨ੍ਹਾਂ ਨੇ ਕਿਹਾ ਕਿ ਜਿਹੜੇ ਐਜੂਕੇਟਰ ਪਿਛਲੇ 20 ਸਾਲਾਂ ਤੋਂ ਸਕੂਲਾਂ ਵਿਚ ਸ਼ਾਨਦਾਰ ਸੇਵਾਵਾਂ ਦੇ ਰਹੇ ਸਨ ਹੁਣ ਕਿਸ ਤਰ੍ਹਾਂ ਅਣਉੱਚਿਤ ਹੋ ਗਏ | ਇਸ ਮੌਕੇ ਮੰਗ ਕੀਤੀ ਗਈ ਕਿ ਪਿਛਲੇ 20 ਸਾਲਾਂ ਤੋਂ ਸੇਵਾਵਾਂ ਦੇ ਰਹੇ ਐਜੂਕੇਟਰਾਂ ਨੂੰ ਤੁਰੰਤ ਨਿਯੁਕਤੀ ਪੱਤਰ ਦਿੱਤੇ ਜਾਣ ਅਤੇ ਜਾਣ ਗਵਾਉਣ ਵਾਲੇ ਐਜੂਕੇਟਰਾਂ ਦੇ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ | ਇਸ ਮੌਕੇ ਰਾਜੀਵ ਪਠਾਣੀਆਂ, ਰਮੇਸ਼ ਕੰਬੋਜ, ਜਸਪਾਲ ਸਿੰਘ, ਬਲਜੀਤ ਸਿੰਘ, ਜੁਗਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਦੰਦੂਪੁਰ ਸਕੂਲ ਦੀਆਂ ਦੀਵਾਰਾਂ ਨਾਲ ਲੱਗੇ ਮੀਟਰਾਂ ਦੇ ਬਕਸੇ ਦੇ ਰਹੇ ਵੱਡੇ ਹਾਦਸੇ ਨੂੰ ਸੱਦਾ <br/> ਅਗਲੀ ਖ਼ਬਰ ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਕੁੱਝ ਹਵਾਲਾਤੀਆਂ ਵਲੋਂ ਕੁੱਟਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।