02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਪੰਜਾਬ ਸਰਕਾਰ ਬਦਲ ਰਹੀ ਸੂਬੇ ਦੀ ਨੁਹਾਰ, ਪਿੰਡਾਂ 'ਚ ਵਿਕਾਸ ਦੀ ਨਵੀਂ ਲਹਿਰ- ਸੱਜਣ ਚੀਮਾ

ਅਜੀਤ ਡੈਸਕ 23-01-2026
ਸੁਲਤਾਨਪੁਰ ਲੋਧੀ, 22 ਜਨਵਰੀ (ਥਿੰਦ)-ਪੰਜਾਬ ਸਰਕਾਰ ਦੀ ਵਿਕਾਸ ਪੱਖੀ ਨੀਤੀ ਸੂਬੇ ਦੀ ਤਸਵੀਰ ਤੇ ਤਕਦੀਰ ਦੋਵਾਂ ਨੂੰ ਨਵੀਂ ਦਿਸ਼ਾ ਦੇ ਰਹੀ ਹੈ | ਸ਼ਹਿਰਾਂ ਦੀ ਤਰਜ਼ 'ਤੇ ਹੁਣ ਪਿੰਡਾਂ ਵਿਚ ਵੀ ਆਧੁਨਿਕ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਮਸੀਤਾਂ ਵਿਖੇ ਵਾਟਰ ਸਪਲਾਈ ਤੇ ਇੰਟਰਲੋਕ ਟਾਈਲਾਂ ਲਗਾਉਣ ਦੇ ਵਿਕਾਸ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਦਿਆਂ ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਤੇ ਹਲਕਾ ਸੁਲਤਾਨਪੁਰ ਲੋਧੀ ਤੋਂ ਇੰਚਾਰਜ ਸੱਜਣ ਸਿੰਘ ਚੀਮਾ ਵਲੋਂ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ 'ਰੰਗਲਾ ਪੰਜਾਬ' ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਸੱਜਣ ਸਿੰਘ ਚੀਮਾ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਪਹਿਲ ਦਿੱਤੀ ਜਾ ਰਹੀ ਹੈ ਤੇ ਹੁਣ ਪਿੰਡਾਂ ਵਿਚ ਵੀ ਸ਼ਹਿਰਾਂ ਵਰਗੀਆਂ ਬਿਹਤਰ ਸੁਵਿਧਾਵਾਂ ਲੋਕਾਂ ਤੱਕ ਪਹੁੰਚ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਵਾਟਰ ਸਪਲਾਈ ਪ੍ਰੋਜੈਕਟ ਨਾਲ ਪਿੰਡ ਵਾਸੀਆਂ ਨੂੰ ਸਾਫ਼ ਤੇ ਨਿਰੰਤਰ ਪੀਣ ਯੋਗ ਪਾਣੀ ਮਿਲੇਗਾ, ਜਦਕਿ ਇੰਟਰਲੋਕ ਟਾਈਲਾਂ ਨਾਲ ਗਲੀਆਂ ਪੱਕੀਆਂ, ਸੁੰਦਰ ਅਤੇ ਟਿਕਾਊ ਬਣਨਗੀਆਂ | ਇਸ ਮੌਕੇ ਬਲਾਕ ਪ੍ਰਧਾਨ ਗੁਰਚਰਨ ਸਿੰਘ ਜੈਨਪੁਰ, ਸਰਪੰਚ ਹਰਮੇਸ਼ ਸਿੰਘ, ਸੀਨੀਅਰ ਆਗੂ ਗੁਰਵਿੰਦਰ ਕੌਰ, ਨਰਿੰਦਰ ਸਿੰਘ ਬਾਜਵਾ, ਸਰਪੰਚ ਰਮੇਸ਼ ਸਿੰਘ, ਮਾਸਟਰ ਮਹਿੰਦਰਪਾਲ ਸਿੰਘ ਬਾਜਵਾ, ਪੰਚ ਰਣਜੀਤ ਸਿੰਘ, ਪੰਚ ਮਲਕੀਤ ਸਿੰਘ, ਪੰਚ ਬਲਜੀਤ ਕੌਰ, ਪੰਚ ਸ਼ਿੰਦਰ ਸਿੰਘ, ਕੁਲਵੰਤ ਸਿੰਘ, ਹਰਜੀਤ ਸਿੰਘ, ਰਾਜ ਕੁਮਾਰ, ਬੂਟਾ ਸਿੰਘ, ਸੁਖਦੇਵ ਸਿੰਘ, ਨਿਰੰਜਨ ਸਿੰਘ, ਹਰਜਿੰਦਰ ਪਾਲ ਸਿੰਘ, ਪਿਆਰਾ ਸਿੰਘ, ਮਲਕੀਤ ਸਿੰਘ, ਸੁਖਚੈਨ ਸਿੰਘ, ਸਰਬਜੀਤ ਸਿੰਘ, ਇਕਬਾਲ ਸਿੰਘ, ਮਨਜੀਤ ਸਿੰਘ ਤੇ ਪਰਮਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨੌਕਰੀ ਕਰ ਰਹੇ ਅਧਿਆਪਕਾਂ 'ਤੇ ਟੀ. ਈ. ਟੀ. ਦੀ ਸ਼ਰਤ ਲਗਾਉਣਾ ਗੈਰਵਾਜਬ-ਸਰਵਣ ਸਿੰਘ ਔਜਲਾ, ਚਰਨਜੀਤ ਸਿੰਘ ਅਗਲੀ ਖ਼ਬਰ ਦੰਦੂਪੁਰ ਸਕੂਲ ਦੀਆਂ ਦੀਵਾਰਾਂ ਨਾਲ ਲੱਗੇ ਮੀਟਰਾਂ ਦੇ ਬਕਸੇ ਦੇ ਰਹੇ ਵੱਡੇ ਹਾਦਸੇ ਨੂੰ ਸੱਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।