ਕਪੂਰਥਲਾ, 22 ਜਨਵਰੀ (ਵਿ.ਪ੍ਰ.)-ਸੀਨੀਅਰ ਸਿਟੀਜ਼ਨ ਕਲੱਬ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਜਗਜੀਤ ਸਿੰਘ ਸ਼ੰਮੀ ਤੇ ਪੀ.ਏ.ਸੀ. ਦੇ ਮੈਂਬਰ ਅਜੇ ਬਬਲਾ ਦੀਆਂ ਧਾਰਮਿਕ ਤੇ ਸਮਾਜਿਕ ਖੇਤਰ ਵਿਚ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਦੇ ਸਨਮਾਨ ਵਿਚ ਇਕ ਸੰਖੇਪ ਜਿਹਾ ਸਮਾਗਮ ਕਰਵਾਇਆ ਗਿਆ | ਕਲੱਬ ਦੇ ਪ੍ਰਧਾਨ ਜਗਦੀਸ਼ ਸਹਿਗਲ ਤੇ ਸਕੱਤਰ ਦਵਿੰਦਰ ਧੀਰ ਨੇ ਦੋਵਾਂ ਆਗੂਆਂ ਨੂੰ ਜੀ ਆਇਆਂ ਕਿਹਾ ਤੇ ਬਾਅਦ ਵਿਚ ਕਲੱਬ ਵਲੋਂ ਸਿਰੋਪੇ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਦੋਵਾਂ ਆਗੂਆਂ ਨੇ ਕਿਹਾ ਕਿ ਬਜ਼ੁਰਗ ਸਾਡਾ ਸਰਮਾਇਆ ਹਨ ਇਸ ਲਈ ਸਾਨੂੰ ਸਾਰਿਆਂ ਨੂੰ ਬਜ਼ੁਰਗਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ | ਉਨ੍ਹਾਂ ਸੀਨੀਅਰ ਸਿਟੀਜ਼ਨ ਕਲੱਬ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ | ਇਸ ਮੌਕੇ ਰਾਜ ਕੁਮਾਰ ਮਹਿਰਾ, ਜਸਵਿੰਦਰ ਸਿੰਘ, ਜਤਿੰਦਰ ਬੇਦੀ, ਮੱਸਾ ਸਿੰਘ, ਜਗਦੀਸ਼ ਕੁਮਾਰ, ਕਿਸ਼ਨ ਲਾਲ ਭਗਤ ਆਦਿ ਹਾਜ਼ਰ ਸਨ |