02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸਕਿਉਰਿਟੀ ਸੁਪਰਵਾਈਜ਼ਰ ਦੀ ਭਰਤੀ ਲਈ ਸੀ-ਪਾਈਟ ਕੈਂਪ ਵਿਚ ਸਿਖਲਾਈ 10 ਫਰਵਰੀ ਤੋਂ <br/>

ਅਜੀਤ ਡੈਸਕ 23-01-2026
ਕਪੂਰਥਲਾ, 22 ਜਨਵਰੀ (ਵਿ.ਪ੍ਰ.)-ਸੀ-ਪਾਈਟ ਕੇਂਦਰ ਥੇਹ ਕਾਂਜਲਾ ਤੋਂ ਸਿਖਲਾਈ ਪ੍ਰਾਪਤ ਕਰ ਚੁੱਕੇ 200 ਤੋਂ ਵੱਧ ਨੌਜਵਾਨ ਭਾਰਤੀ ਫ਼ੌਜ ਤੇ 100 ਤੋਂ ਵੱਧ ਨੌਜਵਾਨ ਜੇਲ੍ਹ ਵਾਰਡਨ ਵਜੋਂ ਸੇਵਾਵਾਂ ਨਿਭਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਪਟਨ ਅਜੀਤ ਸਿੰਘ ਇੰਚਾਰਜ ਸੀ-ਪਾਈਟ ਕੈਂਪ ਥੇਹ ਕਾਂਜਲਾ ਨੇ ਦੱਸਿਆ ਕਿ ਕੈਂਪ ਤੋਂ ਸਿਖਲਾਈ ਲੈ ਚੁੱਕੇ ਵੱਡੀ ਗਿਣਤੀ ਵਿਚ ਨੌਜਵਾਨ ਪੰਜਾਬ ਪੁਲਿਸ, ਸੀ.ਆਰ.ਪੀ.ਐਫ., ਬੀ.ਐਸ.ਐਫ., ਆਈ.ਟੀ.ਬੀ.ਪੀ. ਵਿਚ ਵਧੀਆ ਰੈਂਕ ਹਾਸਲ ਕੀਤੇ ਹਨ | ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਹੁਣ ਸਕਿਉਰਿਟੀ ਸੁਪਰਵਾਈਜ਼ਰ ਦੀ ਭਰਤੀ ਲਈ ਕੈਂਪ ਵਿਚ ਸਿਖਲਾਈ ਦੀ ਸ਼ੁਰੂਆਤ 10 ਫਰਵਰੀ ਤੋਂ ਕੀਤੀ ਜਾ ਰਹੀ ਹੈ | ਉਨ੍ਹਾਂ ਚਾਹਵਾਨ ਨੌਜਵਾਨਾਂ ਨੂੰ ਕਿਹਾ ਕਿ ਉਹ ਕੈਂਪ ਵਿਚ ਆ ਕੇ ਆਪਣੀ ਰਜਿਸਟਰੇਸ਼ਨ ਕਰਵਾਉਣੀ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੈਂਪ ਵਿਚ ਸਿਖਲਾਈ ਪ੍ਰਾਪਤ ਕਰਨ ਲਈ ਨੌਜਵਾਨਾਂ ਲਈ ਰਹਿਣ ਤੇ ਖਾਣਾ ਦਾ ਪ੍ਰਬੰਧ ਵੀ ਮੁਫ਼ਤ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਸੀ-ਪਾਈਟ ਕੇਂਦਰ ਥੇਹ ਕਾਂਜਲਾ ਨਾਲ ਸੰਪਰਕ ਕੀਤਾ ਜਾਵੇ |

ਪਿਛਲੀ ਖ਼ਬਰ 'ਮੁੱਖ ਮੰਤਰੀ ਸਿਹਤ ਯੋਜਨਾ' ਸਿਹਤ ਖੇਤਰ ਵਿਚ ਇਤਿਹਾਸਕ ਕ੍ਰਾਂਤੀ-ਹਰਜੀ ਮਾਨ <br/> ਅਗਲੀ ਖ਼ਬਰ 16ਵੇਂ ਰਾਸ਼ਟਰੀ ਵੋਟਰ ਦਿਵਸ ਸੰਬੰਧੀ 25 ਨੂੰ ਹੋਵੇਗਾ ਲਾਇਲਪੁਰ ਖ਼ਾਲਸਾ ਕਾਲਜ 'ਚ ਸਮਾਗਮ-ਜ਼ਿਲ੍ਹਾ ਚੋਣ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।