ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
ਅਜੀਤ ਡੈਸਕ
23-01-2026
ਹੈਰੋਇਨ ਸਮੇਤ ਇਕ ਕਾਬੂ
ਕਪੂਰਥਲਾ, 22 ਜਨਵਰੀ (ਸਡਾਨਾ)-ਕੋਤਵਾਲੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਏ.ਐੱਸ.ਆਈ. ਸੁਖਚੈਨ ਸਿੰਘ ਨੇ ਕਾਂਜਲੀ ਨੇੜੇ ਕਥਿਤ ਦੋਸ਼ੀ ਰਾਜਪ੍ਰੀਤ ਸਿੰਘ ਉਰਫ਼ ਰਾਜ ਵਾਸੀ ਪਿੰਡ ਬੂਟਾਂ ਨੂੰ ਕਾਬੂ ਕਰਕੇ ਜਦੋਂ ਉਸ ਵਲੋਂ ਸੁੱਟੇ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ 252 ਗ੍ਰਾਮ ਹੈਰੋਇਨ ਬਰਾਮਦ ਹੋਈ ਤੇ ਉਕਤ ਵਿਅਕਤੀ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਗਿਆ |