ਕਪੂਰਥਲਾ, 22 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਵਿਚ ਕੌਮੀ ਵੋਟਰ ਦਿਵਸ ਦੇ ਸਬੰਧ ਵਿਚ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ ਤੇ ਡਾਇਰੈਕਟਰ ਰੁਚੀ ਆਨੰਦ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਸਮਾਗਮ ਨੂੰ ਸੰਬੋਧਨ ਕਰਦਿਆਂ ਵਿਕਰਮ ਆਨੰਦ ਨੇ ਕੌਮੀ ਵੋਟਰ ਦਿਵਸ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਇਸ ਲਈ ਉਨ੍ਹਾਂ ਨੂੰ ਦੇਸ਼ ਦੇ ਲੋਕਤੰਤਰ ਦੀ ਪ੍ਰਕਿਰਿਆ ਬਾਰੇ ਜਾਗਰੂਕ ਕਰਨ ਦੀ ਲੋੜ ਹੈ ਤਾਂ ਜੋ ਉਹ ਆਪਣੇ ਵੋਟ ਦੇ ਅਧਿਕਾਰੀ ਦੀ ਵਰਤੋਂ ਸੁਚਾਰੂ ਤਰੀਕੇ ਨਾਲ ਕਰ ਸਕਣ | ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਾਲਜ ਦੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਕਿਹਾ ਕਿ ਨੌਜਵਾਨ ਵਰਗ ਨੂੰ ਜਾਗਰੂਕ ਹੋ ਕੇ ਆਪਣੇ ਵੋਟ ਦੀ ਵਰਤੋਂ ਕਰਨੀ ਚਾਹੀਦੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਵੋਟ ਦੀ ਸਹੀ ਵਰਤੋਂ ਕਰਨ ਬਾਰੇ ਪ੍ਰੇਰਿਤ ਕੀਤਾ | ਡਾ. ਅਮਰਪ੍ਰੀਤ ਸਿੰਘ ਨੇ ਲੋਕਤੰਤਰ ਦੇ ਮਹੱਤਵ, ਨਾਗਰਿਕਾਂ ਦੇ ਮੌਲਿਕ ਅਧਿਕਾਰਾਂ, ਵੋਟਰ ਕਾਰਡ ਬਣਾਉਣ ਦੀ ਪ੍ਰਕਿਰਿਆ ਤੇ ਵੋਟਰ ਕਾਰਡ ਸਬੰਧੀ ਐਪ ਬਾਰੇ ਵੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ | ਸੈਮੀਨਾਰ ਦੀ ਸਮਾਪਤੀ 'ਤੇ ਵਿਦਿਆਰਥੀਆਂ ਦੇ ਸਟਾਫ਼ ਨੂੰ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਸਬੰਧੀ ਸਹੁੰ ਵੀ ਚੁਕਾਈ ਗਈ |