02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸਰਕਾਰੀ ਪ੍ਰਾਇਮਰੀ ਸਕੂਲ ਖੇੜਾ ਵਿਖੇ ਮਦਰ ਵਰਕਸ਼ਾਪ ਕਰਵਾਈ

ਅਜੀਤ ਡੈਸਕ 23-01-2026
ਖਲਵਾੜਾ, 22 ਜਨਵਰੀ (ਮਨਦੀਪ ਸਿੰਘ ਸੰਧੂ)-ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਮਮਤਾ ਬਜਾਜ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਵਿੰਦਰ ਸਿੰਘ ਬੱਟੂ ਅਤੇ ਸ਼੍ਰੀ ਸੰਜੀਵ ਕੁਮਾਰ ਬੀ.ਪੀ.ਈ.ਓ. ਫਗਵਾੜਾ-1 ਦੀ ਯੋਗ ਰਹਿਨੁਮਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਖੇੜਾ ਫਗਵਾੜਾ-1 ਵਿਚ ਮਦਰ ਵਰਕਸ਼ਾਪ ਕਰਵਾਈ ਗਈ | ਇਸ ਮੀਟਿੰਗ ਵਿਚ ਬੱਚਿਆਂ ਦੇ ਮਾਪਿਆਂ ਨੇ ਸ਼ਾਮਿਲ ਹੋ ਕੇ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਤੇ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦੀ ਜਾਣਕਾਰੀ ਪ੍ਰਾਪਤ ਕੀਤੀ | ਰਵਿੰਦਰ ਸਿੰਘ ਸੀ ਐਚ ਟੀ ਨੇ ਇਸ ਮੀਟਿੰਗ ਵਿਚ ਸ਼ਾਮਿਲ ਹੋਏ ਬੱਚਿਆਂ ਦੇ ਮਾਪਿਆਂ, ਐਸ ਐਮ ਸੀ ਦੇ ਮੈਂਬਰਾਂ ਤੇ ਭਾਈਚਾਰੇ ਦੇ ਲੋਕਾਂ ਨੂੰ ਵਿਭਾਗ ਵੱਲੋਂ ਭੇਜੀ ਸਲਾਈਡ ਰਾਹੀਂ ਪੋਕਸੋ ਐਕਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਐਕਟ ਰਾਹੀਂ ਬੱਚਿਆਂ ਦੀ ਸਰੀਰਕ ਅਤੇ ਮਾਨਸਿਕ ਸ਼ੋਸ਼ਣ ਤੋਂ ਸੁਰੱਖਿਆ ਕਰਨੀ ਹੈ ਅਤੇ ਬੱਚਿਆਂ ਤੇ ਮਾਪਿਆਂ ਦੀ ਘਰ ਵਿਚ ਬੱਚਿਆਂ ਪ੍ਰਤੀ ਸਿੱਖਿਆ ਲਈ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਹੈ | ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਸਕੂਲ ਤੇ ਘਰ ਦੋਹਾਂ ਦਾ ਅਹਿਮ ਰੋਲ ਹੈ | ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਚਾਨਣਾ ਪਾਇਆ ਗਿਆ | ਇਸ ਮੌਕੇ ਅਧਿਆਪਕਾ ਪ੍ਰਵੀਨ ਬਾਲਾ, ਦਵਿੰਦਰ ਕੌਰ ਅਤੇ ਪੂਨਮ ਵੱਲੋਂ ਅੱਜ ਦੀ ਮੀਟਿੰਗ ਵਿਚ ਹਾਜ਼ਰ ਹੋਏ ਬੱਚਿਆਂ ਦੇ ਮਾਤਾ-ਪਿਤਾ, ਐਸ.ਐਮ.ਸੀ. ਮੈਂਬਰਾਂ ਅਤੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਗਿਆ |
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੀ 650 ਸਾਲਾ ਸ਼ਤਾਬਦੀ ਮਨਾਉਣ ਲਈ ਹੁਣੇ ਤੋਂ ਪ੍ਰਬੰਧ ਕਰੇ ਸਰਕਾਰ-ਨਿਮਿਸ਼ਾ ਮਹਿਤਾ ਅਗਲੀ ਖ਼ਬਰ ਨੌਜਵਾਨਾਂ ਨੂੰ ਦੇਸ਼ ਦੇ ਲੋਕਤੰਤਰ ਦੀ ਪ੍ਰਕਿਰਿਆ ਬਾਰੇ ਜਾਗਰੂਕ ਕਰਨ ਦੀ ਲੋੜ-ਵਿਕਰਮ ਆਨੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।