ਸੁਲਤਾਨਪੁਰ ਲੋਧੀ, 21 ਜਨਵਰੀ (ਨਰੇਸ਼ ਹੈਪੀ)- ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਦੀ ਰਿਹਾਈ ਲਈ 27 ਜਨਵਰੀ ਨੂੰ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਕੋਠੀ ਅੱਗੇ ਧਰਨੇ ਮੁਜ਼ਾਹਰੇ 'ਚ ਵੱਡੀ ਗਿਣਤੀ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ | ਇਸ ਸੰਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਇਸ ਵਿਚ ਤੇਜ਼ੀ ਲਿਆਉਣ ਦਾ ਹੋਕਾ ਦਿੱਤਾ ਗਿਆ | ਯੂਨੀਅਨ ਦੇ ਸੂਬਾਈ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ ਨੇ ਕਿਹਾ ਕਿ ਆਪ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਤੋਂ ਮਜ਼ਦੂਰ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ | ਇਸ ਮੌਕੇ ਭਰਾਤਰੀ ਜਥੇਬੰਦੀ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਬਲਵਿੰਦਰ ਸਿੰਘ ਭੁੱਲਰ, ਤਰਸੇਮ ਸਿੰਘ ਬੰਨੇਮੰਲ ਨੇ ਵੀ ਮੀਟਿੰਗ ਵਿਚ ਸ਼ਾਮਲ ਹੋ ਕੇ ਮਜ਼ਦੂਰਾਂ ਵੱਲੋਂ 27 ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨੇ ਦੀ ਹਮਾਇਤ ਕਰਦਿਆਂ ਮੁਕੇਸ਼ ਮਲੌਦ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਗਈ ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਵੱਡੀ ਗਿਣਤੀ 'ਚ ਸ਼ਾਮਲ ਹੋਣ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਯੂਨੀਅਨ ਦੇ ਸੂਬਾ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ, ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ, ਕਸ਼ਮੀਰਾ ਸਿੰਘ ਭੰਡਾਲ ਦੋਨਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ, ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨੇਮੰਲ, ਕੁਲਵਿੰਦਰ ਸਿੰਘ ਭੰਡਾਲ ਬੇਟ, ਸੀਤਲ ਸਿੰਘ ਸੰਗੋਜਲਾ, ਮਜ਼ਦੂਰ ਆਗੂ ਹੰਸਾਂ ਸਿੰਘ ਮੰੁਡੀ, ਗੁਰਦੀਪ ਸਿੰਘ ਨਬੀਪੁਰ, ਲੇਖਰਾਜ ਬੂਲਪੁਰ, ਪਿਆਰਾ ਸਿੰਘ ਭੰਡਾਲ, ਕੁਲਵੰਤ ਕੌਰ ਮੇਵਾ ਸਿੰਘ ਵਾਲਾ, ਪ੍ਰੇਮ ਲਾਲ ਸ਼ੇਰਪੁਰ ਸੱਧਾ, ਸਰਵਨ ਚੰਦ, ਬਚਿੱਤਰ ਸਿੰਘ ਬਲਦੇਵ ਸਿੰਘ ਮੋਮੀ, ਸੁਖਵਿੰਦਰ ਸਿੰਘ ਸੇਚ ਆਦਿ ਮੀਟਿੰਗ 'ਚ ਸ਼ਾਮਲ ਸਨ |