01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਕਿਰਾਏਦਾਰਾਂ ਨੂੰ ਬਿਨਾਂ ਪਰੂਫ਼ ਤੋਂ ਰੱਖਣ ਤੋਂ ਕੀਤਾ ਜਾਵੇ ਗੁਰੇਜ਼-ਬਿੱਟੂ ਖੱਖ <br/>

ਅਜੀਤ ਡੈਸਕ 23-01-2026
ਨਡਾਲਾ, 22 ਜਨਵਰੀ (ਰਘਬਿੰਦਰ ਸਿੰਘ)-ਹੈਲਪ ਲਾਈਨ ਐਂਟੀ ਕੁਰੱਪਸ਼ਨ ਦੇ ਸਾਬਕਾ ਪੰਜਾਬ ਪੈੱ੍ਰਸ ਸਕੱਤਰ ਬਲਵਿੰਦਰ ਸਿੰਘ ਬਿੱਟੂ ਖੱਖ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰ ਮਾਲਕ ਕਿਸੇ ਵੀ ਕਿਰਾਏਦਾਰ ਨੂੰ ਰੱਖਣ ਤੋਂ ਪਹਿਲਾਂ ਉਸ ਦੇ ਪੂਰੇ ਦਸਤਾਵੇਜ਼ੀ ਪਰੂਫ਼ ਜ਼ਰੂਰ ਚੈੱਕ ਕਰਨ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਸੁਰੱਖਿਆ ਦੇ ਮੱਦੇਨਜ਼ਰ ਇਹ ਬਹੁਤ ਜ਼ਰੂਰੀ ਹੋ ਗਿਆ ਹੈ ਕਿ ਕਿਰਾਏਦਾਰਾਂ ਦੀ ਪਹਿਚਾਣ, ਆਧਾਰ ਕਾਰਡ, ਪਤੇ ਤੇ ਪੁਲਿਸ ਵੈਰੀਫਿਕੇਸ਼ਨ ਜ਼ਰੂਰ ਕਰਵਾਈ ਜਾਵੇ | ਉਨ੍ਹਾਂ ਨੇ ਕਿਹਾ ਕਿ ਬਿਨਾਂ ਪਰੂਫ਼ ਦੇ ਕਿਰਾਏਦਾਰ ਰੱਖਣ ਨਾਲ ਕਈ ਵਾਰ ਅਣਚਾਹੀਆਂ ਘਟਨਾਵਾਂ ਵਾਪਰ ਸਕਦੀਆਂ ਹਨ, ਜਿਸ ਨਾਲ ਸਮਾਜਿਕ ਸੁਰੱਖਿਆ ਨੂੰ ਖ਼ਤਰਾ ਪੈਦਾ ਹੁੰਦਾ ਹੈ | ਬਿੱਟੂ ਖੱਖ ਨੇ ਪੁਲਿਸ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇ | ਉਨ੍ਹਾਂ ਅੰਤ ਵਿਚ ਕਿਹਾ ਕਿ ਘਰ ਮਾਲਕਾਂ ਦੀ ਥੋੜ੍ਹੀ ਜਿਹੀ ਸਾਵਧਾਨੀ ਸਮਾਜ ਨੂੰ ਵੱਡੇ ਨੁਕਸਾਨ ਤੋਂ ਬਚਾ ਸਕਦੀ ਹੈ ਅਤੇ ਹਰ ਵਿਅਕਤੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸੁਰੱਖਿਆ ਨਿਯਮਾਂ ਦੀ ਪਾਲਣਾ ਕਰੇ |

ਪਿਛਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ 'ਚ ਨਗਰ ਕੀਰਤਨ ਅੱਜ ਅਗਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 26 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।