01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ 'ਚ ਨਗਰ ਕੀਰਤਨ ਅੱਜ

ਅਜੀਤ ਡੈਸਕ 23-01-2026
ਸੁਲਤਾਨਪੁਰ ਲੋਧੀ, 22 ਜਨਵਰੀ (ਨਰੇਸ਼ ਹੈਪੀ)-ਇਲਾਕੇ ਦੀਆਂ ਸੰਗਤਾਂ ਵੱਲੋਂ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ 'ਚ ਗੁਰਦੁਆਰਾ ਸਿੰਘ ਸਭਾ, ਮੁਹੱਲਾ ਸਿੱਖਾਂ ਸੁਲਤਾਨਪੁਰ ਲੋਧੀ ਤੋਂ ਮਹਾਨ ਨਗਰ ਕੀਰਤਨ 23 ਜਨਵਰੀ ਨੂੰ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾਵੇਗਾ ਜੋ ਕਿ ਵੱਖ-ਵੱਖ ਬਾਜ਼ਾਰਾਂ ਵਿਚ ਦੀ ਹੁੰਦੇ ਹੋਏ ਸ਼ਬਦ ਕੀਰਤਨ ਕਰਦੇ ਹੋਏ ਵਾਪਸ ਇਸੇ ਜਗ੍ਹਾ ਆ ਕੇ ਸੰਪੰਨ ਹੋਵੇਗਾ | ਉਨ੍ਹਾਂ ਦੱਸਿਆ ਕਿ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ, ਮੁਹੱਲਾ ਸਿੱਖਾਂ ਵਿਖੇ 24 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ, ਜਿਸ ਦੇ ਭੋਗ 26 ਜਨਵਰੀ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਭੋਗ ਪਾਏ ਜਾਣਗੇ | ਉਪਰੰਤ ਸਵੇਰੇ 11 ਵਜੇ ਤੋਂ 1.30 ਵਜੇ ਤੱਕ ਗੁਰਮਤਿ ਸਮਾਗਮ ਹੋਵੇਗਾ | ਇਸ ਸਬੰਧੀ ਸ੍ਰੀ ਗੁਰੂ ਨਾਨਕ ਦੇਵ ਜੀ ਨੌਜਵਾਨ ਸਭਾ, ਮੁਹੱਲਾ ਸਿੱਖਾਂ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਚਰਨਜੀਤ ਸਿੰਘ ਰੱਖੜਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮਾਗਮ ਵਿਚ ਸੰਤ ਜਗਜੀਤ ਸਿੰਘ ਹਰਖੋਵਾਲ ਵਾਲੇ, ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਹੋਰ ਧਾਰਮਿਕ ਹਸਤੀਆਂ ਵੀ ਹਾਜ਼ਰੀ ਭਰਨਗੀਆਂ | ਇਸ ਦੌਰਾਨ ਗੁਰਮਤਿ ਸਮਾਗਮ ਵਿਚ ਗਿਆਨੀ ਕਰਨਜੀਤ ਸਿੰਘ ਆਹਲੀ ਹਜ਼ੂਰੀ ਕਥਾ ਵਾਚਕ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ, ਬੀਬੀ ਅਮਨਦੀਪ ਕੌਰ ਪਟਨਾ ਸਾਹਿਬ ਵਾਲੇ ਤੇ ਭਾਈ ਹਰਜੀਤ ਸਿੰਘ ਪ੍ਰਚਾਰਕ ਕਥਾ ਵਾਚਕ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ | ਇਸ ਮੌਕੇ ਗੁਰੂ ਕੇ ਅਤੁੱਟ ਲੰਗਰ ਲਗਾਏ ਜਾਣਗੇ | ਇਸ ਮੌਕੇ ਪ੍ਰਧਾਨ ਚਰਨਜੀਤ ਸਿੰਘ ਰੱਖੜਾ ਤੋਂ ਇਲਾਵਾ ਜਸਵਿੰਦਰ ਸਿੰਘ ਟੀਟਾ, ਗੁਰਪ੍ਰੀਤ ਸਿੰਘ ਸੀ.ਸੀ.ਟੀ.ਵੀ, ਹਰਪ੍ਰੀਤ ਸਿੰਘ ਨਵਪ੍ਰੀਤ ਸਿੰਘ ਪਿ੍ੰਸ, ਵਿਕਰਮਜੀਤ ਸਿੰਘ, ਸਾਹਿਬ ਥਿੰਦ, ਯੁਵਰਾਜ ਕੰਡਾ, ਸੋਨੂੰ ਸਿੰਘ, ਜਸਵੀਰ ਸਿੰਘ ਕੈਨੇਡਾ, ਗੌਤਮ ਮਹਿਰਾ, ਤਰਨਪ੍ਰੀਤ ਸਿੰਘ, ਦਲਜੀਤ ਸਿੰਘ, ਬਲਜਿੰਦਰ ਸਿੰਘ ਨੰਡਾ, ਅਵਤਾਰ ਸਿੰਘ ,ਦਰਸ਼ਨ ਸਿੰਘ ਕੰਬੋਜ, ਹਰਵਿੰਦਰਜੀਤ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਅਸਥਾਨ ਗੌਂਸ ਪਾਕ ਕਾਦਰੀ ਪਿੰਡ ਖੰਗੂੜਾ ਵਿਖੇ ਮਨਾਇਆ ਮੇਲਾ ਅਗਲੀ ਖ਼ਬਰ ਕਿਰਾਏਦਾਰਾਂ ਨੂੰ ਬਿਨਾਂ ਪਰੂਫ਼ ਤੋਂ ਰੱਖਣ ਤੋਂ ਕੀਤਾ ਜਾਵੇ ਗੁਰੇਜ਼-ਬਿੱਟੂ ਖੱਖ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।