12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਪ੍ਰਵਾਸੀ ਮਜ਼ਦੂਰ ਨੇ ਖ਼ੂਹ 'ਤੇ ਗਾਡਰ ਨਾਲ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ <br/>

ਅਜੀਤ ਡੈਸਕ 28-01-2026
ਕਪੂਰਥਲਾ, 27 ਜਨਵਰੀ (ਅਮਨਜੋਤ ਸਿੰਘ ਵਾਲੀਆ)-ਪਿੰਡ ਲੱਖਣ ਕਲਾਂ ਵਿਖੇ ਇਕ ਪ੍ਰਵਾਸੀ ਮਜ਼ਦੂਰ ਨੇ ਗਾਡਰ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏ.ਐਸ.ਆਈ. ਆਲਮਜੀਤ ਸਿੰਘ ਨੇ ਦੱਸਿਆ ਕਿ ਪਿੰਡ ਲੱਖਣ ਕਲਾਂ ਦੇ ਸਾਬਕਾ ਸਰਪੰਚ ਕਿਰਪਾਲ ਸਿੰਘ ਬਿੱਟੂ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਉਨ੍ਹਾਂ ਦੇ ਖੂਹ 'ਤੇ ਇਕ ਬੀਤੀ 25 ਜਨਵਰੀ ਨੂੰ ਇਕ ਪ੍ਰਵਾਸੀ ਮਜ਼ਦੂਰ ਕੰਮ ਕਰਨ ਲਈ ਆਇਆ ਸੀ, ਜਦੋਂ ਉਹ ਅਗਲੇ ਦਿਨ ਰਾਤ ਸਮੇਂ ਆਪਣੇ ਮਜ਼ਦੂਰ ਨੂੰ ਰੋਟੀ ਦੇਣ ਲਈ ਗਏ ਤਾਂ ਖੂਹ ਦੇ ਕੋਠੇ ਵਿਚ ਉਸ ਦੀ ਲਾਸ਼ ਗਾਡਰ ਨਾਲ ਲਟਕ ਰਹੀ ਸੀ | ਉਨ੍ਹਾਂ ਦੱਸਿਆ ਕਿ ਮਿ੍ਤਕ ਵਿਅਕਤੀ ਦੀ ਤਲਾਸ਼ੀ ਕਰਨ ਉਪਰੰਤ ਉਸ ਪਾਸੋਂ ਕੋਈ ਸ਼ਨਾਖ਼ਤੀ ਕਾਰਡ ਨਹੀਂ ਮਿਲਿਆ | ਏ.ਐਸ.ਆਈ. ਆਲਮਜੀਤ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ 72 ਘੰਟੇ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਖੇ ਰਖਵਾ ਦਿੱਤੀ ਗਈ ਹੈ | ਇਸ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਬੈਂਕ ਕਰਮਚਾਰੀਆਂ ਦੀ ਹੜਤਾਲ ਕਾਰਨ ਸਰਕਾਰੀ ਬੈਂਕਾਂ ਦਾ ਕੰਮਕਾਜ ਰਿਹਾ ਬੰਦ <br/> ਅਗਲੀ ਖ਼ਬਰ ਬੱਸ ਦੀ ਲਪੇਟ 'ਚ ਆਉਣ ਨਾਲ ਸਕੂਟਰੀ ਸਵਾਰ ਦੀ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।