12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਵਿੱਦਿਅਕ ਸੈਸ਼ਨ ਲਈ ਜ਼ਿਲ੍ਹੇ 'ਚ ਦਾਖਲਾ ਮੁਹਿੰਮ ਦਾ ਆਗਾਜ਼ <br/>

ਅਜੀਤ ਡੈਸਕ 29-01-2026
ਕਪੂਰਥਲਾ, 28 ਜਨਵਰੀ (ਅਮਰਜੀਤ ਕੋਮਲ)-ਪੰਜਾਬ ਸਰਕਾਰ ਤੇ ਸਕੂਲ ਸਿੱਖਿਆ ਵਿਭਾਗ ਵਲੋਂ ਵਿੱਦਿਅਕ ਸੈਸ਼ਨ 2026-27 ਲਈ ਅੱਜ ਜ਼ਿਲ੍ਹੇ ਵਿਚ ਦਾਖਲਾ ਮੁਹਿੰਮ ਦਾ ਆਗਾਜ਼ ਕੀਤਾ ਗਿਆ | ਇਸ ਸਬੰਧ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਐਲੀਮੈਂਟਰੀ ਸਕੂਲ ਮਨਸੂਰਵਾਲ ਦੋਨਾ ਵਿਚ ਹੋਇਆ ਜਿਸ ਵਿਚ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ, ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ, ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ, 'ਆਪ' ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ, ਸਾਬਕਾ ਚੇਅਰਮੈਨ ਤੇ 'ਆਪ' ਦੇ ਸੰਯੁਕਤ ਸਕੱਤਰ ਗੁਰਪਾਲ ਸਿੰਘ ਇੰਡੀਅਨ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਮਤਾ ਬਜਾਜ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਬਲਵਿੰਦਰ ਸਿੰਘ ਬੱਟੂ ਨੇ ਸੰਬੋਧਨ ਕੀਤਾ | ਬੁਲਾਰਿਆਂ ਨੇ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ, ਸਕੂਲਾਂ ਦੀ ਕਾਇਆ ਕਲਪ ਲਈ ਕੀਤੇ ਗਏ ਉਪਰਾਲੇ, ਅਧਿਆਪਕਾਂ ਦੀ ਭਰਤੀ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਸਮਾਗਮ ਦੀ ਸਮਾਪਤੀ 'ਤੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਬਾਰੇ ਜਾਗਰੂਕ ਕਰਨ ਲਈ ਇਕ ਮੋਬਾਈਲ ਦਾਖਲਾ ਵੈਨ ਨੂੰ ਇਨ੍ਹਾਂ ਆਗੂਆਂ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਪਿ੍ੰਸੀਪਲ ਮਨਜੀਤ ਸਿੰਘ, ਪਿ੍ੰਸੀਪਲ ਰਵਿੰਦਰ ਕੌਰ (ਦੋਵੇਂ ਸਟੇਟ ਐਵਾਰਡੀ), ਪਿ੍ੰਸੀਪਲ ਗੁਰਚਰਨ ਸਿੰਘ ਚਾਹਲ ਕਾਲਾ ਸੰਘਿਆਂ, ਪਿ੍ੰਸੀਪਲ ਨਵਚੇਤਨ ਸਿੰਘ ਕਪੂਰਥਲਾ, ਪਿ੍ੰਸੀਪਲ ਦਵਿੰਦਰ ਕੌਰ ਵਡਾਲਾ ਕਲਾਂ, ਪਿ੍ੰਸੀਪਲ ਨੰਦਾ ਧਵਨ ਸਿਧਵਾਂ ਦੋਨਾ, ਪਿ੍ੰਸੀਪਲ ਅਨੁਰਾਗ ਭੱਲਾ ਖੈੜਾ ਦੋਨਾ, ਪਿ੍ੰਸੀਪਲ ਵੀਨਾ ਢੱਪਈ, ਬੀ.ਪੀ.ਈ.ਓ. ਰਜੇਸ਼ ਕੁਮਾਰ, ਬੀ.ਪੀ.ਈ.ਓ. ਸੰਜੀਵ ਕੁਮਾਰ, ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਹਰਮਿੰਦਰ ਸਿੰਘ ਜੋਸਨ, ਜ਼ਿਲ੍ਹਾ ਖੇਡ ਕੋਆਰਡੀਨੇਟਰ ਲਕਸ਼ਦੀਪ ਸ਼ਰਮਾ, ਹਰਪ੍ਰੀਤ ਸਿੰਘ, ਜਸਪ੍ਰੀਤ ਕੌਰ ਹਮੀਰਾ, ਬਲਵਿੰਦਰ ਕੁਮਾਰ, ਪ੍ਰਵੀਨ ਕੁਮਾਰ, ਜਸਵਿੰਦਰ ਕੁਮਾਰ, ਅੰਮਿ੍ਤਪਾਲ ਕੌਰ, ਰਜਨੀਸ਼ ਕੁਮਾਰ, (ਸਾਰੇ ਸੈਂਟਰ ਹੈੱਡ ਟੀਚਰ), ਸਟੇਟ ਐਵਾਰਡੀ ਮੁੱਖ ਅਧਿਆਪਕ ਬਾਬਾ ਗੁਰਮੁਖ ਸਿੰਘ, ਸਤਵੰਤ ਕੌਰ, ਗੁਰਦੀਪ ਸਿੰਘ, ਪੰਕਜ ਧੀਰ, ਜਸਵਿੰਦਰ ਸਿੰਘ, ਅਮਰਜੀਤ ਸਿੰਘ, ਮੀਨਾਕਸ਼ੀ, ਰੀਤੂ ਸ਼ਰਮਾ (ਸਾਰੇ ਮੁੱਖ ਅਧਿਆਪਕ) ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਅਧਿਆਪਕ ਵੱਡੀ ਗਿਣਤੀ ਵਿਚ ਹਾਜ਼ਰ ਸਨ | ਸਮਾਗਮ ਦੌਰਾਨ ਸਟੇਜ ਸਕੱਤਰ ਦੇ ਫ਼ਰਜ਼ ਗੁਰਮੇਜ ਸਿੰਘ ਡੇਰਾ ਜੱਗੂ ਸ਼ਾਹ ਨੇ ਨਿਭਾਏ |
ਐਲੀਮੈਂਟਰੀ ਸਕੂਲ ਸ਼ੇਖੂਪੁਰ ਲਾਲ ਕੋਠੀ 'ਚ ਹੋਇਆ ਬਲਾਕ ਪੱਧਰੀ ਸਮਾਗਮ
ਮੋਬਾਈਲ ਦਾਖਲਾ ਵੈਨ ਮਨਸੂਰਵਾਲ ਸਕੂਲ ਤੋਂ ਰਵਾਨਾ ਹੋ ਕੇ ਬਲਾਕ 1 ਕਪੂਰਥਲਾ ਵਿਚ ਪੈਂਦੀ ਮੱਛਰ ਕਲੋਨੀ ਵਿਚ ਪੁੱਜੀ ਜਿੱਥੇ ਕਲੋਨੀ ਦੇ ਵਾਸੀਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲ 'ਚ ਦਾਖਲ ਕਰਵਾਉਣ ਦੀ ਅਪੀਲ ਕੀਤੀ ਗਈ | ਬਾਅਦ 'ਚ ਸਰਕਾਰੀ ਐਲੀਮੈਂਟਰੀ ਸਕੂਲ ਲਾਲ ਕੋਠੀ (ਸ਼ੇਖੂਪੁਰ) 'ਚ ਇਕ ਸਮਾਗਮ ਹੋਇਆ | ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਬਲਵਿੰਦਰ ਸਿੰਘ ਬੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਪੰਜਾਬ ਤਹਿਤ ਪਹਿਲਾਂ ਸਕੂਲਾਂ ਦੀ ਕਾਇਆ ਕਲਪ ਕੀਤੀ ਗਈ ਹੈ | ਉਨ੍ਹਾਂ ਮਾਪਿਆਂ ਨੂੰ ਕਿਹਾ ਕਿ ਉਹ ਆਪਣੇ ਬੱਚੇ ਵੱਧ ਤੋਂ ਵੱਧ ਸਰਕਾਰੀ ਸਕੂਲ ਵਿਚ ਦਾਖਲ ਕਰਵਾਉਣ | ਇਸ ਤੋਂ ਪਹਿਲਾਂ ਸੈਂਟਰ ਹੈੱਡ ਟੀਚਰ ਜੈਮਲ ਸਿੰਘ ਦੀ ਅਗਵਾਈ 'ਚ ਸਕੂਲ ਦੇ ਅਧਿਆਪਕਾਂ ਨੇ ਡਾ. ਬਲਵਿੰਦਰ ਸਿੰਘ ਬੱਟੂ ਤੇ ਜ਼ਿਲ੍ਹਾ ਕੋਆਰਡੀਨੇਟਰ ਹਰਮਿੰਦਰ ਸਿੰਘ ਜੋਸਨ ਨੂੰ ਦਾ ਸਵਾਗਤ ਕੀਤਾ | ਇਸ ਮੌਕੇ ਦਾਖਲਾ ਮੁਹਿੰਮ ਸਬੰਧੀ ਪੰਫਲਿਟ ਤੇ ਪੋਸਟਰ ਵੀ ਵੰਡੇ ਗਏ | ਸਮਾਗਮ ਵਿਚ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਦੀ ਪਿ੍ੰਸੀਪਲ ਸਪਨਾ ਗੁਪਤਾ, ਪਿ੍ੰਸੀਪਲ ਗੁਰਚਰਨ ਸਿੰਘ ਚਾਹਲ, ਮੁੱਖ ਅਧਿਆਪਕ ਹੀਰਾ ਸਿੰਘ, ਡਾ. ਪਰਮਜੀਤ ਕੌਰ, ਸੰਤੋਖ ਮੱਲੀ, ਗੁਰਵਿੰਦਰ ਸਿੰਘ, ਨੀਰੂ ਬਾਲਾ ਤੇ ਰਜਨੀਸ਼ ਕੁਮਾਰ (ਚਾਰੇ ਸੈਂਟਰ ਹੈੱਡ ਟੀਚਰ), ਪਵਨ ਕੁਮਾਰ, ਗੁਰਦੀਪ ਧੰਮ, ਹਰਜਿੰਦਰ ਹੈਰੀ, ਰਜੇਸ਼ ਕੁਮਾਰ ਮੈਂਗੀ, ਅੰਜਨਾ ਕੁਮਾਰੀ, ਮੀਨਾਕਸ਼ੀ, ਰੇਖਾ ਮੈਂਗੀ, ਬਿੰਦੂ (ਸਾਰੇ ਹੈੱਡ ਟੀਚਰ), ਨੀਤੂ ਆਨੰਦ, ਕਮਲਦੀਪ ਬਾਵਾ, ਰਚਨਾ ਪੁਰੀ, ਸ਼ੈਲਜਾ ਸ਼ਰਮਾ, ਕੁਲਦੀਪ ਕੌਰ, ਮਮਤਾ ਦੇਵੀ, ਮੰਜੂ ਰਾਣੀ, ਸ਼ਮਾ ਰਾਣੀ, ਮਨਮੋਹਨ ਕੌਰ, ਜਤਿੰਦਰ ਕੌਰ, ਕੁਲਵਿੰਦਰ ਕੌਰ, ਰੇਨੂੰ ਬਾਲਾ, ਪਰਮਜੀਤ ਕੌਰ, ਪ੍ਰੀਤੀ ਸ਼ਰਮਾ, ਮਧੂ ਜੋਤੀ, ਸੁਮਨਪ੍ਰੀਤ ਕੌਰ, ਮੀਨੂੰ ਰਾਣੀ, ਸ਼ਿਵ ਕੁਮਾਰ, ਜੀਵਨਜੋਤ ਮੱਲੀ, ਕਾਜਲ, ਨੇਹਾ ਕੰਬੋਜ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗਣਤੰਤਰ ਦਿਵਸ ਸੰਬੰਧੀ ਜ਼ਿਲ੍ਹੇ ਭਰ 'ਚ ਵੱਖ-ਵੱਖ ਥਾੲੀਂ ਸਮਾਗਮ ਕਰਵਾਏ <br/> ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਨੇ ਕੱਢਿਆ ਸ਼ਹਿਰ 'ਚ ਰੋਸ ਮਾਰਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।