ਕਪੂਰਥਲਾ, 29 ਜਨਵਰੀ (ਵਿ.ਪ੍ਰ.)- ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ 30 ਜਨਵਰੀ ਨੂੰ ਕਪੂਰਥਲਾ ਸਬ ਡਵੀਜ਼ਨ ਵਿਚ ਕੱਢੀ ਜਾ ਰਹੀ ਵਿਸ਼ਾਲ ਸ਼ੋਭਾ ਯਾਤਰਾ ਮੌਕੇ ਸ਼ਹਿਰ ਵਿਚ ਟਰੈਫ਼ਿਕ ਦੇ ਕਈ ਰੂਟ ਤਬਦੀਲ ਕੀਤੇ ਗਏ ਹਨ | ਇਸ ਲਈ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਕਪੂਰਥਲਾ ਸਬ-ਡਵੀਜ਼ਨ ਵਿਚ ਆਉਂਦੇ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ਤੇ ਕਾਲਜਾਂ ਵਿਚ 30 ਜਨਵਰੀ ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਐਲਾਨੀ ਗਈ ਹੈ | ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਜਿਨ੍ਹਾਂ ਸਕੂਲਾਂ/ ਕਾਲਜਾਂ ਵਿਚ ਬੋਰਡ/ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਉਕਤ ਮਿਤੀ 'ਤੇ ਨਿਰਧਾਰਿਤ ਹਨ, ਉਨ੍ਹਾਂ ਸਕੂਲਾਂ ਕਾਲਜਾਂ ਵਿਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ |