ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ
ਅਜੀਤ ਡੈਸਕ
30-01-2026
ਫਗਵਾੜਾ, 29 ਜਨਵਰੀ (ਹਰਜੋਤ ਸਿੰਘ ਚਾਨਾ)- ਸਤਨਾਮਪੁਰਾ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਕੇਸ ਦਰਜ ਕੀਤਾ ਹੈ | ਐਸ.ਪੀ. ਮਾਧਵੀ ਸ਼ਰਮਾ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਮੁਹੱਲਾ ਭਗਤਪੁਰਾ ਤੋਂ ਭਾਣੋਕੀ ਰੋਡ ਵੱਲ ਨੂੰ ਜਾ ਰਹੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਪਾਸੋਂ 205 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਕਾਬੂ ਕੀਤੇ ਵਿਅਕਤੀ ਦੀ ਪਛਾਣ ਸੁਨੀਲ ਕੁਮਾਰ ਉਰਫ਼ ਸਾਜਨ ਪੁੱਤਰ ਪਾਮ ਪ੍ਰਕਾਸ਼ ਵਾਸੀ ਸ਼ਿਵ ਮੰਦਿਰ ਮੁਹੱਲਾ ਭਗਤਪੁਰਾ ਵਜੋਂ ਹੋਈ ਹੈ |