ਕਪੂਰਥਲਾ, 29 ਜਨਵਰੀ (ਵਿ.ਪ੍ਰ.)- ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਇਕ ਹੁਕਮ ਵਿਚ 1 ਫਰਵਰੀ ਨੂੰ ਜ਼ਿਲ੍ਹੇ ਵਿਚ ਧਾਰਮਿਕ ਸਮਾਗਮ ਵਾਲੀਆਂ ਥਾਵਾਂ 'ਤੇ ਮੀਟ ਤੇ ਸ਼ਰਾਬ ਦੀ ਵਿੱਕਰੀ 'ਤੇ ਪਾਬੰਦੀ ਲਗਾ ਦਿੱਤੀ ਹੈ | ਆਪਣੇ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਪਾਲਣਾ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਯਕੀਨੀ ਬਣਾਉਣਗੇ |