ਸੁਲਤਾਨਪੁਰ ਲੋਧੀ, 29 ਜਨਵਰੀ (ਨਰੇਸ਼ ਹੈਪੀ)- ਪਾਵਨ ਨਗਰੀ ਵਿੱਚ ਲੁਟੇਰਿਆਂ ਅਤੇ ਚੋਰਾਂ ਤੇ ਹੌਸਲੇ ਬੁਲੰਦ ਹਨ ਤੇ ਉਹ ਕਿਸੇ ਵੀ ਸਮੇਂ ਘਟਨਾ ਨੂੰ ਬੇਖ਼ੌਫ ਅੰਜਾਮ ਦੇ ਦਿੰਦੇ ਹਨ ਅਤੇ ਵਾਰਦਾਤ ਕਰਨ ਮੌਕੇ ਇਹ ਵੀ ਨਹੀਂ ਦੇਖਦੇ ਕਿ ਪੁਲਿਸ ਥਾਣਾ ਵਾਰਦਾਤ ਵਾਲੀ ਥਾਂ ਤੋਂ ਕਿੰਨਾ ਕੁ ਦੂਰ ਹੈ, ਜਿਸ ਨਾਲ ਸ਼ਹਿਰ ਵਾਸੀਆਂ ਵਿੱਚ ਡਰ ਤੇ ਖ਼ੌਫ਼ ਲਗਾਤਾਰ ਵਧਦਾ ਜਾ ਰਿਹਾ ਹੈ | ਬੀਤੀ ਰਾਤ ਲੁਟੇਰਿਆਂ ਨੇ ਇਕ ਇਲੈਕਟੋ੍ਰਨਿਕ ਦੁਕਾਨ 'ਤੇ ਕੰਮ ਕਰਨ ਵਾਲੇ ਲੜਕੇ ਨੂੰ ਘਰ ਜਾਂਦੇ ਸਮੇਂ ਘੇਰ ਕੇ ਉਸ ਨੂੰ ਹਥਿਆਰ ਦੀ ਨੋਕ 'ਤੇ ਲੁੱਟਣ ਤੇ ਮਾਰਕੁੱਟ ਕਰਨ ਦਾ ਸਮਾਚਾਰ ਮਿਲਿਆ ਹੈ | ਘਟਨਾ ਸੰਬੰਧੀ ਜਾਣਕਾਰੀ ਦਿੰਦੇ ਸੌਰਵ ਨੇ ਦੱਸਿਆ ਕਿ ਉਹ ਆਰੀਆ ਸਮਾਜ ਚੌਕ ਵਿਖੇ ਇਕ ਬਿਜਲੀ ਦੀ ਦੁਕਾਨ 'ਤੇ ਨੌਕਰੀ ਕਰਦਾ ਹੈ ਤੇ ਰਾਤ ਨੂੰ ਦੁਕਾਨ ਬੰਦ ਕਰਨ ਉਪਰੰਤ ਜਦੋਂ ਉਹ ਵਾਪਸ ਘਰ ਨੂੰ ਜਾ ਰਿਹਾ ਸੀ ਤਾਂ ਰਸਤੇ ਵਿਚ ਦੋ ਮੋਟਰਸਾਈਕਲ ਸਵਾਰਾਂ ਨੇ ਉਸ ਨੂੰ ਤੇਜ਼ਧਾਰ ਹਥਿਆਰ ਵਿਖਾ ਕੇ ਘੇਰ ਲਿਆ ਤੇ ਮਾਰਕੁੱਟ ਸ਼ੁਰੂ ਕਰ ਦਿੱਤੀ | ਇਸ ਦੌਰਾਨ ਇੱਕ ਲੁਟੇਰੇ ਨੇ ਉਸ ਦੀ ਜੇਬ ਵਿਚੋਂ ਪਰਸ ਕੱਢ ਲਿਆ ਤੇ ਜ਼ਬਰਦਸਤੀ ਉਸ ਦੇ ਹੱਥ ਵਿਚੋਂ ਮੋਬਾਈਲ ਵੀ ਖੋਹਣ ਲੱਗ ਗਏ ਪਰ ਰੌਲਾ ਪਾਉਣ 'ਤੇ ਨਜ਼ਦੀਕ ਘਰ ਵਿਚ ਉਸ ਦੀ ਆਵਾਜ਼ ਸੁਣ ਕੇ ਉਸ ਦਾ ਭਰਾ ਤੇ ਮਾਤਾ ਬਾਹਰ ਆਏ, ਜਿਸ ਨੂੰ ਵੇਖ ਕੇ ਉਹ ਲੁਟੇਰੇ ਮੋਟਰਸਾਈਕਲ 'ਤੇ ਫ਼ਰਾਰ ਹੋ ਗਏ | ਪੀੜਤ ਨੇ ਦੱਸਿਆ ਕਿ ਜਾਂਦੇ ਹੋਏ ਉਸ ਨੇ ਇਕ ਲੁਟੇਰੇ ਦੇ ਮੂੰਹ ਤੋਂ ਬੰਨਿ੍ਹਆ ਮਫ਼ਲਰ ਉਤਾਰ ਲਿਆ ਸੀ ਤੇ ਉਸ ਨਾਲ ਉਸ ਦੀ ਹੱਥੋਪਾਈ ਵੀ ਹੋਈ ਸੀ | ਇਸ ਮੌਕੇ ਸੌਰਵ ਦੇ ਭਰਾ ਸੰਨੀ ਨੇ ਦੱਸਿਆ ਕਿ ਅਸੀਂ ਗ਼ਰੀਬ ਪਰਿਵਾਰ ਨਾਲ ਸਬੰਧ ਰੱਖਦੇ ਹਾਂ ਤੇ ਮਿਹਨਤ ਮਜ਼ਦੂਰੀ ਕਰਕੇ ਘਰ ਦਾ ਗੁਜ਼ਾਰਾ ਕਰਦੇ ਹਾਂ ਪਰ ਇਸ ਤਰ੍ਹਾਂ ਸ਼ਹਿਰ ਵਿੱਚ ਰੋਜ਼ਾਨਾ ਲੁੱਟ ਖੋਹ ਦੀਆਂ ਵਾਰਦਾਤਾਂ ਨਾਲ ਤਾਂ ਆਮ ਲੋਕਾਂ ਦਾ ਘਰੋਂ ਨਿਕਲਣਾ ਹੀ ਮੁਸ਼ਕਿਲ ਹੋ ਗਿਆ ਹੈ | ਇਸੇ ਤਰ੍ਹਾਂ ਇਕ ਹੋਰ ਮਾਮਲੇ ਵਿਚ ਪੁਲਿਸ ਥਾਣਾ ਸੁਲਤਾਨਪੁਰ ਲੋਧੀ ਤੋਂ ਕਰੀਬ 100 ਮੀਟਰ ਦੀ ਦੂਰੀ 'ਤੇ ਇੱਕ ਔਰਤ ਕੋਲੋਂ ਦੋ ਮੋਟਰਸਾਈਕਲ ਸਵਾਰ ਲੁਟੇਰੇ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋ ਗਏ | ਇਸ ਤੋਂ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪਾਵਨ ਨਗਰੀ ਕਿੰਨੀ ਕੁ ਸੁਰੱਖਿਅਤ ਹੈ | ਚੋਰਾਂ ਦੇ ਅਜਿਹੇ ਹੌਸਲੇ ਵੇਖ ਕੇ ਪਾਵਨ ਨਗਰੀ ਵਿੱਚ ਦਹਿਸ਼ਤ ਦਾ ਮਾਹੌਲ ਹੈ | ਸ਼ਹਿਰ ਵਾਸੀਆਂ ਨੇ ਪੁਲਿਸ ਅਧਿਕਾਰੀਆਂ ਪਾਸੋਂ ਮੰਗ ਕੀਤੀ ਕਿ ਸ਼ਹਿਰ ਵਿੱਚ ਵੱਧ ਰਹੀਆਂ ਲਗਾਤਾਰ ਲੁੱਟ ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਨੱਥ ਪਾ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ | ਇਸ ਸੰਬੰਧੀ ਐਸ.ਐਚ.ਓ. ਹਰਿੰਦਰ ਸਿੰਘ ਨੇ ਕਿਹਾ ਕਿ ਲੁਟੇਰਿਆਂ ਦੀ ਸੀ. ਸੀ. ਟੀ. ਵੀ. ਫੁਟੇਜ ਮਿਲ ਗਈ ਹੈ ਤੇ ਪੁਲਿਸ ਜਾਂਚ ਪੜਤਾਲ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਲੁਟੇਰੇ ਜਲਦੀ ਹੀ ਪੁਲਿਸ ਦੀ