14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਤਨਖ਼ਾਹਾਂ ਦੀ ਅਦਾਇਗੀ ਨਾ ਹੋਣ 'ਤੇ ਮਗਨਰੇਗਾ ਕਰਮਚਾਰੀਆਂ ਨੂੰ ਕਰਨਾ ਪੈ ਰਿਹਾ ਮੁਸ਼ਕਿਲ ਦਾ ਸਾਹਮਣਾ <br/>

ਅਜੀਤ ਡੈਸਕ 30-01-2026
ਕਪੂਰਥਲਾ, 29 ਜਨਵਰੀ (ਵਿ.ਪ੍ਰ.)- ਮਗਨਰੇਗਾ ਕਰਮਚਾਰੀ ਯੂਨੀਅਨ ਕਪੂਰਥਲਾ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਮਦਿੱਤਾ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਕੰਮ ਕਰਦੇ ਮਗਨਰੇਗਾ ਕਰਮਚਾਰੀਆਂ ਨੇ ਭਾਗ ਲਿਆ | ਮੀਟਿੰਗ ਵਿਚ ਮਗਨਰੇਗਾ ਕਰਮਚਾਰੀਆਂ ਨੂੰ ਪਿਛਲੇ 4-5 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਮੁਲਾਜ਼ਮਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਮਗਨਰੇਗਾ ਕਰਮਚਾਰੀਆਂ ਨੂੰ ਪਿਛਲੇ ਮਹੀਨਿਆਂ ਦੀਆਂ ਤਨਖ਼ਾਹਾਂ ਦੀ ਬਿਨ੍ਹਾਂ ਦੇਰੀ ਅਦਾਇਗੀ ਕੀਤੀ ਜਾਵੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰਦੇ ਮਗਨਰੇਗਾ ਕਰਮਚਾਰੀ ਨੂੰ ਆਪਣੇ ਪਰਿਵਾਰ ਚਲਾਉਣ ਲਈ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਮੀਟਿੰਗ 'ਚ ਫ਼ੈਸਲਾ ਲਿਆ ਗਿਆ ਕਿ ਜੇਕਰ ਸਰਕਾਰ ਨੇ ਇਕ ਹਫ਼ਤੇ ਦੇ ਅੰਦਰ ਅੰਦਰ ਮਗਨਰੇਗਾ ਕਰਮਚਾਰੀਆਂ ਦੀਆਂ ਤਨਖ਼ਾਹਾਂ ਉਨ੍ਹਾਂ ਦੇ ਖਾਤਿਆਂ 'ਚ ਨਾ ਪਾਈਆਂ ਤਾਂ ਮਗਨਰੇਗਾ ਕਰਮਚਾਰੀ ਕਲਮ ਛੋੜ ਹੜਤਾਲ ਕਰਨ ਲਈ ਮਜਬੂਰ ਹੋਣਗੇ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਮੀਟਿੰਗ ਵਿਚ ਸੁਰਿੰਦਰ ਸਿੰਘ, ਚੰਦਾ ਸਿੰਘ, ਗੁਰਮੀਤ ਸਿੰਘ, ਬਲਜਿੰਦਰ ਸਿੰਘ, ਸੁਖਦੇਵ ਸਿੰਘ (ਸਾਰੇ ਜੀ.ਆਰ.ਐਸ. ਢਿਲਵਾਂ), ਮੰਗਲ ਸਿੰਘ ਜੀ.ਆਰ.ਐਸ. ਨਡਾਲਾ, ਗੁਰਪ੍ਰੀਤ ਸਿੰਘ, ਅਮਨਦੀਪ ਅਟਵਾਲ (ਦੋਵੇਂ ਜੀ.ਆਰ.ਐਸ. ਕਪੂਰਥਲਾ) ਰਿੰਕੂ ਕੰਪਿਊਟਰ ਸਹਾਇਕ, ਏ.ਪੀ.ਓ. ਵਿਸ਼ਾਲ ਅਰੋੜਾ, ਗਰਾਮ ਰੁਜ਼ਗਾਰ ਸਹਾਇਕ ਰਘਬੀਰ ਸਿੰਘ, ਰਣਜੀਤ ਸਿੰਘ, ਸੁਰਜੀਤ ਨਾਹਰ, ਵਿਕਰਾਂਤ, ਰੌਸ਼ਨੀ, ਅਮਨ ਅਟਵਾਲ, ਰਘਬੀਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਕਲੱਬ ਵਲੋਂ ਗਣਤੰਤਰ ਦਿਵਸ ਸੰਬੰਧੀ ਸਮਾਗਮ <br/> ਅਗਲੀ ਖ਼ਬਰ ਆਗਾਮੀ ਨਗਰ ਨਿਗਮ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਭਾਜਪਾ ਵਲੋਂ ਤਿਆਰੀਆਂ ਸ਼ੁਰੂ-ਵਿਜੇ ਸਾਂਪਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।