ਕਪੂਰਥਲਾ, 29 ਜਨਵਰੀ (ਵਿ.ਪ੍ਰ.)-ਸੀਨੀਅਰ ਸਿਟੀਜ਼ਨ ਕਲੱਬ ਕਪੂਰਥਲਾ ਵਲੋਂ ਗਣਤੰਤਰ ਦਿਵਸ ਦੇ ਸਬੰਧ ਵਿਚ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਅਕਾਲੀ ਦਲ ਦੇ ਹਲਕਾ ਇੰਚਾਰਜ ਐਚ.ਐਸ. ਵਾਲੀਆ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਉਨ੍ਹਾਂ ਸੀਨੀਅਰ ਸਿਟੀਜ਼ਨ ਕਲੱਬ ਦੇ ਮੈਂਬਰਾਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ | ਸਮਾਗਮ ਵਿਚ ਸੀਨੀਅਰ ਸਿਟੀਜ਼ਨ ਕਲੱਬ ਵਲੋਂ ਐਚ.ਐਸ. ਵਾਲੀਆ, ਅਕਾਲੀ ਦਲ ਦੀ ਪੀ.ਏ.ਸੀ. ਦੇ ਮੈਂਬਰ ਅਜੈ ਬਬਲਾ ਤੇ ਵਰਕਿੰਗ ਕਮੇਟੀ ਦੇ ਮੈਂਬਰ ਜਗਜੀਤ ਸਿੰਘ ਸ਼ੰਮੀ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਲੱਬ ਦੇ ਪ੍ਰਧਾਨ ਜਗਦੀਸ਼ ਸਹਿਗਲ, ਰਕੇਸ਼ ਸ਼ਰਮਾ, ਅਵਲ ਕੁਮਾਰ, ਜੋਤੀ ਸ਼ਰਮਾ, ਵਿਜੇ ਖੋਸਲਾ, ਜਗਦੀਸ਼ ਕੁਮਾਰ ਆਦਿ ਹਾਜ਼ਰ ਸਨ |