13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸਟੇਟ ਪੰਜਾਬ ਕਰਾਟੇ ਟੂਰਨਾਮੈਂਟ 'ਚ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਜਿੱਤੇ 2 ਸੋਨੇ ਦੇ ਤਗਮੇ <br/>

ਅਜੀਤ ਡੈਸਕ 30-01-2026
ਸੁਲਤਾਨਪੁਰ ਲੋਧੀ, 29 ਜਨਵਰੀ (ਨਰੇਸ਼ ਹੈਪੀ)- ਸ਼੍ਰੀ ਸ਼ਿਵ ਨਿਕੇਤਨ ਧਰਮਸ਼ਾਲਾ ਸੁਨਾਮ ਵਿਖੇ ਹੋਏ ਸਟੇਟ ਲੈਵਲ ਕਰਾਟੇ ਟੂਰਨਾਮੈਂਟ 'ਚ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦੇ ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋ. ਹਰਜਾਪ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀ ਅਭਿਰਾਜਪਾਲ ਸਿੰਘ ਨੇ ਪੰਜਾਬ ਸਟੇਟ ਦੀ ਪ੍ਰਤੀਨਿਧਤਾ ਕਰਦੇ ਹੋਏ ਹਿੱਸਾ ਲਿਆ ਜਿਸ ਵਿਚ ਵੱਖ-ਵੱਖ ਸਟੇਟਾਂ ਦੇ ਵਿਦਿਆਰਥੀਆਂ ਨੇ 84+ ਸ਼੍ਰੇਣੀ ਵਿਚ ਹਿੱਸਾ ਲਿਆ ਤੇ ਇਨ੍ਹਾਂ ਵਿਚੋਂ ਕਾਲਜ ਦੇ ਵਿਦਿਆਰਥੀ ਅਭਿਰਾਜਪਾਲ ਸਿੰਘ ਨੇ ਕਰਾਟੇ ਫਾਈਟ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਗੋਲਡ ਮੈਡਲ ਤੇ ਕਰਾਟੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਜਿੱਤਿਆ | ਜੇਤੂ ਵਿਦਿਆਰਥੀ ਦਾ ਕਾਲਜ ਪਹੁੰਚਣ 'ਤੇ ਸਵਾਗਤ ਕੀਤਾ ਗਿਆ | ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜ. ਸਵਰਨ ਸਿੰਘ, ਗੁਰਪ੍ਰੀਤ ਕੌਰ ਰੂਹੀ ਮੈਂਬਰ ਐੱਸ.ਜੀ.ਪੀ.ਸੀ., ਇੰਜ. ਹਰਨਿਆਮਤ ਕੌਰ ਤੇ ਕਾਲਜ ਦੇ ਡਾਇਰੈਕਟਰ ਇੰਜ. ਨਿਮਰਤਾ ਕੌਰ ਨੇ ਜੇਤੂ ਵਿਦਿਆਰਥੀ ਤੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਜ਼ਿੰਦਗੀ ਵਿਚ ਇਸ ਤਰ੍ਹਾਂ ਦੀਆਂ ਸਫਲਤਾਵਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ | ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਜਸਬੀਰ ਕੌਰ ਨੇ ਵਿਦਿਆਰਥੀ ਨੂੰ ਉਸ ਦੀ ਇਸ ਉਪਲਬਧੀ 'ਤੇ ਵਧਾਈ ਦਿੱਤੀ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ. ਸੀ. ਐਫ. ਦੇ ਸਥਾਪਨਾ ਦਿਵਸ ਸੰਬੰਧੀ ਸਮਾਗਮ <br/> ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਕਲੱਬ ਵਲੋਂ ਗਣਤੰਤਰ ਦਿਵਸ ਸੰਬੰਧੀ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।