13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਨਸ਼ਾ ਤਸਕਰੀ ਕਰਨ ਵਾਲਾ ਗਿ੍ਫ਼ਤਾਰ, 503 ਗ੍ਰਾਮ ਹੈਰੋਇਨ ਅਤੇ ਇੱਕ ਪਿਸਤੌਲ ਬਰਾਮਦ

ਅਜੀਤ ਡੈਸਕ 30-01-2026
ਫਗਵਾੜਾ, 29 ਜਨਵਰੀ (ਹਰਜੋਤ ਸਿੰਘ ਚਾਨਾ)-ਜਲੰਧਰ ਦੀ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ਼.) ਦੀ ਟੀਮ ਨੇ ਮਿਲੀ ਸੂਚਨਾ ਦੇ ਆਧਾਰ 'ਤੇ ਫਗਵਾੜਾ ਦੇ ਸਤਨਾਮਪੁਰਾ ਇਲਾਕੇ ਤੋਂ ਨਸ਼ਾ ਤਸਕਰੀ ਕਰਨ ਵਾਲੇ ਐਕਟਿਵਾ ਸਵਾਰ ਇੱਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਉਸ ਦੇ ਕਬਜ਼ੇ ਤੋਂ 503 ਗ੍ਰਾਮ ਹੈਰੋਇਨ ਤੇ ਇੱਕ ਪਿਸਤੌਲ ਬਰਾਮਦ ਕਰ ਕੇ ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਕੀਤਾ ਹੈ | ਸਪੈਸ਼ਲ ਟਾਸਕ ਫੋਰਸ ਜਲੰਧਰ ਦੇ ਏ.ਐਸ.ਆਈ. ਪਰਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਐਕਟਿਵਾ ਸਵਾਰ ਇੱਕ ਨੌਜਵਾਨ ਨਸ਼ਾ ਤਸਕਰੀ 'ਚ ਸ਼ਾਮਲ ਹੈ | ਇਸ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਜਾਲ ਵਿਛਾ ਕੇ ਉਕਤ ਨੌਜਵਾਨ ਦਾ ਪਿੱਛਾ ਕੀਤਾ ਅਤੇ ਫਗਵਾੜਾ ਦੇ ਸਤਨਾਮਪੁਰਾ ਇਲਾਕੇ ਤੋਂ ਉਸ ਨੂੰ ਗਿ੍ਫ਼ਤਾਰ ਕਰ ਲਿਆ | ਪਰਮਿੰਦਰ ਸਿੰਘ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਮਨਜੋਤ ਸਿੰਘ ਉਰਫ਼ ਮੌਂਟੀ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਸਮਰਾਡੀ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ | ਪੁਲਿਸ ਨੇ ਦੋਸ਼ੀ ਦੇ ਕਬਜ਼ੇ ਤੋਂ 503 ਗ੍ਰਾਮ ਹੈਰੋਇਨ ਤੇ ਇਕ ਪਿਸਤੌਲ ਬਰਾਮਦ ਕਰ ਕੇ ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਵਲੋਂ ਸਿਵਲ ਹਸਪਤਾਲ ਦਾ ਦੌਰਾ ਅਗਲੀ ਖ਼ਬਰ ਨੌਜਵਾਨ ਆਪਣੇ ਅਮੀਰ ਵਿਰਸੇ ਨਾਲ ਜੁੜ ਕੇ ਪੰਜਾਬ ਦੀ ਤਰੱਕੀ 'ਚ ਯੋਗਦਾਨ ਪਾਉਣ- ਰਾਣਾ ਗੁਰਜੀਤ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।