13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਫਾਲਕਨ ਇੰਟਰਨੈਸ਼ਨਲ ਸਕੂਲ ਦੇ ਐਨ. ਸੀ. ਸੀ. ਕੈਡਿਟਾਂ ਦਾ ਗਣਤੰਤਰ ਦਿਵਸ ਮੌਕੇ ਵਿਸ਼ੇਸ਼ ਸਨਮਾਨ <br/>

ਅਜੀਤ ਡੈਸਕ 30-01-2026
ਸੁਲਤਾਨਪੁਰ ਲੋਧੀ, 29 ਜਨਵਰੀ (ਥਿੰਦ)- ਸੁਲਤਾਨਪੁਰ ਲੋਧੀ ਵਿਖੇ ਮਨਾਏ ਗਏ ਗਣਤੰਤਰ ਦਿਵਸ ਸਮਾਰੋਹ ਦੌਰਾਨ ਫਾਲਕਨ ਇੰਟਰਨੈਸ਼ਨਲ ਸਕੂਲ ਦੇ ਐਨ.ਸੀ.ਸੀ. ਕੈਡਿਟਾਂ ਪਰੇਡ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਭ ਦਾ ਮਨ ਮੋਹ ਲਿਆ | ਕੈਡਿਟਾਂ ਨੇ ਅਨੁਸ਼ਾਸਨ, ਜੋਸ਼ ਤੇ ਦੇਸ਼ ਭਗਤੀ ਨਾਲ ਪਰੇਡ ਵਿਚ ਭਾਗ ਲੈਂਦਿਆਂ ਗਣਤੰਤਰ ਦਿਵਸ ਦੇ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ | ਫਾਲਕਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦੀ ਇਸ ਬੇਹਤਰੀਨ ਕਾਰਗੁਜ਼ਾਰੀ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਸਰਟੀਫਿਕੇਟ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਐਸ.ਡੀ.ਐਮ. ਵਿਸ਼ਾਲ ਵਟਸ, ਹਲਕਾ ਇੰਚਾਰਜ ਤੇ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਵਲੋਂ ਐਨ.ਸੀ.ਸੀ. ਕੈਡਿਟਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਸਕੂਲ ਪ੍ਰਬੰਧਕ ਚੇਅਰਮੈਨ ਕਰਨਲ ਅਜੀਤ ਸਿੰਘ ਢਿੱਲੋਂ ਤੇ ਮੈਨੇਜਿੰਗ ਡਾਇਰੈਕਟਰ ਨਵਦੀਪ ਕੌਰ ਢਿੱਲੋਂ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਦਰਜਾਚਾਰ ਕਰਮਚਾਰੀ ਯੂਨੀਅਨ ਨੇ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਬਨਵਾਲੀਪੁਰ ਤੋਂ ਪਿੰਡ ਚਿੱਟੀ ਸੜਕ ਦਾ ਕੰਮ ਆਰੰਭ, 2 ਕਰੋੜ ਦੀ ਲਾਗਤ ਨਾਲ 3.55 ਕਿੱਲੋਮੀਟਰ ਸੜਕ ਬਣੇਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।