ਭੁਲੱਥ, 29 ਜਨਵਰੀ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)- ਐੱਸ.ਐੱਚ.ਓ. ਰਣਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਮਾੜੇ ਅਨਸਰਾਂ ਨੂੰ ਕਾਬੂ ਕਰਨ ਸੰਬੰਧੀ ਜਦੋਂ ਏ.ਐਸ.ਆਈ. ਸੁਖਦੇਵ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਭੁਲੱਥ ਤੋਂ ਪਿੰਡ ਭਗਵਾਨਪੁਰ ਖੈਰਾਬਾਦ ਅੱਡੇ ਤੋਂ ਹੁੰਦੀ ਹੋਈ ਪਿੰਡ ਬੋਪਾਰਾਏ ਨੂੰ ਜਾ ਰਹੀ ਸੀ, ਜਦੋਂ ਪੁਲਿਸ ਪੀਰ ਬਾਬਾ ਦੀ ਜਗ੍ਹਾ ਪਾਸ ਪੁੱਜੀ ਤਾਂ ਪਿੰਡ ਬੋਪਾਰਾਏ ਵਲੋਂ ਇਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤੇ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਪੁਲਿਸ ਕਰਮਚਾਰੀਆਂ ਵਲੋਂ ਉਸ ਦਾ ਨਾਂਅ ਪਤਾ ਪੁੱਛਿਆ ਜਿਸ ਨੇ ਆਪਣਾ ਨਾਂਅ ਲਖਵਿੰਦਰ ਸਿੰਘ ਉਰਫ਼ ਨਿੱਕਾ ਪੁੱਤਰ ਰਾਮ ਸਿੰਘ ਵਾਸੀ ਤਲਵੰਡੀ ਝੰਡੇਰ ਥਾਣਾ ਕਰਤਾਰਪੁਰ ਜ਼ਿਲ੍ਹਾ ਜਲੰਧਰ ਦਿਹਾਤੀ ਦੱਸਿਆ | ਉਕਤ ਨੌਜਵਾਨ ਦੀ ਤਲਾਸ਼ੀ ਕਰਨ 'ਤੇ ਉਸ ਪਾਸੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ | ਉਕਤ ਨੌਜਵਾਨ ਨੂੰ ਕਾਬੂ ਕਰਕੇ ਥਾਣਾ ਭੁਲੱਥ ਵਿਖੇ ਕੇਸ ਦਰਜ ਕੀਤਾ ਗਿਆ ਹੈ |