12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਡੇਰਾ ਸੱਚਖੰਡ ਬੱਲਾਂ 'ਚ ਨਰਿੰਦਰ ਮੋਦੀ ਦੀ ਆਮਦ ਨੂੰ ਲੈ ਕੇ ਤਿਆਰੀਆਂ ਜਾਰੀ <br/>

ਅਜੀਤ ਡੈਸਕ 30-01-2026
ਕਿਸ਼ਨਗੜ੍ਹ, 29 ਜਨਵਰੀ (ਹੁਸਨ ਲਾਲ)- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫਰਵਰੀ ਨੂੰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਡੇਰਾ ਬ੍ਰਹਮਲੀਨ ਸੰਤ ਸਰਵਣ ਦਾਸ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਅਤੇ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ਸਥਾਨ ਪਬਲਿਕ ਚੈਰੀਟੇਬਲ ਟਰੱਸਟ ਵਾਰਾਨਸੀ ਯੂ.ਪੀ. ਵਾਲਿਆਂ ਨਾਲ ਮੁਲਾਕਾਤ ਕਰਨ ਲਈ ਆ ਰਹੇ ਹਨ | ਪੁਲਿਸ ਤੇ ਸਿਵਲ ਪ੍ਰਸ਼ਾਸਨ ਡੇਰਾ ਸੱਚਖੰਡ ਬੱਲਾਂ ਵਿਖੇ ਸੁਰੱਖਿਆ ਤੇ ਹੋਰ ਪ੍ਰਬੰਧਾਂ ਨੂੰ ਲੈ ਕੇ ਪੱਬਾਂ ਭਾਰ ਹੋਇਆ ਪਿਆ ਹੈ | ਇਸ ਸੰਬੰਧੀ ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ. ਅਰਪਿਤ ਸ਼ੁਕਲਾ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁਲਿਸ ਅਮਲੇ ਸਮੇਤ ਪਹੁੰਚੇ ਅਤੇ ਪ੍ਰਬੰਧਕਾਂ ਨਾਲ ਪ੍ਰਬੰਧਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ¢ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫਰਵਰੀ ਨੂੰ 4 ਵਜੇ ਤੋਂ ਬਾਅਦ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ ਜਿਸ ਦੇ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ ¢

ਪਿਛਲੀ ਖ਼ਬਰ ਨੌਜਵਾਨ ਪੀੜ੍ਹੀ ਵਲੋਂ ਲਏ ਗਏ ਫ਼ੈਸਲੇ ਦੇਸ਼ ਨੂੰ ਤਰੱਕੀ ਦੇ ਰਾਹ 'ਤੇ ਲੈ ਕੇ ਜਾਂਦੇ ਹਨ- ਪਿ੍ੰਸੀਪਲ ਦਲਜੀਤ ਸਿੰਘ ਖਹਿਰ... ਅਗਲੀ ਖ਼ਬਰ ਰੈਡੀਸਨ ਹੋਟਲ ਦੇ ਮਾਲਕ ਗੌਤਮ ਕਪੂਰ ਦੇ ਪਿਤਾ ਮਦਨ ਲਾਲ ਕਪੂਰ ਦਾ ਦਿਹਾਂਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।