12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਨੌਜਵਾਨ ਪੀੜ੍ਹੀ ਵਲੋਂ ਲਏ ਗਏ ਫ਼ੈਸਲੇ ਦੇਸ਼ ਨੂੰ ਤਰੱਕੀ ਦੇ ਰਾਹ 'ਤੇ ਲੈ ਕੇ ਜਾਂਦੇ ਹਨ- ਪਿ੍ੰਸੀਪਲ ਦਲਜੀਤ ਸਿੰਘ ਖਹਿਰਾ <br/>

ਅਜੀਤ ਡੈਸਕ 30-01-2026
ਕਪੂਰਥਲਾ, 29 ਜਨਵਰੀ (ਵਿ.ਪ੍ਰ.)- ਕੌਮੀ ਵੋਟਰ ਦਿਵਸ 'ਤੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਵਿਚ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਤੇ ਸਟਾਫ਼ ਨਾਲ ਉਤਸ਼ਾਹ ਨਾਲ ਹਿੱਸਾ ਲਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਕਾਲਜ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਵਰਗ ਇਕ ਮਜ਼ਬੂਤ ਰਾਸ਼ਟਰ ਦੀ ਬੁਨਿਆਦ ਹੁੰਦਾ ਹੈ ਕਿਉਂਕਿ ਨੌਜਵਾਨ ਪੀੜੀ ਦੁਆਰਾ ਲਏ ਗਏ ਫ਼ੈਸਲੇ ਦੇਸ਼ ਨੂੰ ਤਰੱਕੀ ਦੇ ਰਾਹ 'ਤੇ ਲੈ ਕੇ ਜਾਂਦੇ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਲੋਕਤੰਤਰੀ ਪਰੰਪਰਾਵਾਂ ਨੂੰ ਬਰਕਰਾਰ ਰੱਖਣ ਲਈ ਸਹੀ ਤੇ ਨਿਰਪੱਖ ਵੋਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ | ਇਸ ਤੋਂ ਪਹਿਲਾਂ ਕਾਲਜ ਦੀ ਪ੍ਰੋਫੈਸਰ ਰਾਜਬੀਰ ਕੌਰ ਨੇ ਵਿਦਿਆਰਥਣਾਂ ਨੂੰ ਕੌਮੀ ਵੋਟਰ ਦਿਵਸ ਮਨਾਉਣ ਦੇ ਉਦੇਸ਼ਾਂ ਬਾਰੇ ਜਾਣੂ ਕਰਵਾਇਆ | ਸਮਾਗਮ ਨੂੰ ਸਫ਼ਲ ਬਣਾਉਣ ਵਿਚ ਪ੍ਰੋ. ਰਾਜਬੀਰ ਕੌਰ, ਪ੍ਰੋ. ਕੁਲਜੀਤ ਕੌਰ ਤੇ ਕਾਲਜ ਦੇ ਹੋਰ ਸਟਾਫ਼ ਮੈਂਬਰਾਂ ਨੇ ਯੋਗਦਾਨ ਪਾਇਆ |

ਪਿਛਲੀ ਖ਼ਬਰ ਸਰਕਾਰੀ ਕਾਲਜ ਵਿਖੇ 16ਵਾਂ ਕੌਮੀ ਵੋਟਰ ਦਿਵਸ ਮਨਾਇਆ <br/> ਅਗਲੀ ਖ਼ਬਰ ਡੇਰਾ ਸੱਚਖੰਡ ਬੱਲਾਂ 'ਚ ਨਰਿੰਦਰ ਮੋਦੀ ਦੀ ਆਮਦ ਨੂੰ ਲੈ ਕੇ ਤਿਆਰੀਆਂ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।