ਕਪੂਰਥਲਾ, 29 ਜਨਵਰੀ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਵਿਖੇ 16ਵਾਂ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਵੋਟ ਦਾ ਹੱਕ ਇਸਤੇਮਾਲ ਕਰਨ ਲਈ ਸਟਾਫ਼ ਤੇ ਵਿਦਿਆਰਥੀਆਂ ਨੇ ਪ੍ਰਣ ਲਿਆ | ਸਮਾਗਮ ਦੌਰਾਨ ਵੋਟ ਜਾਗਰੂਕਤਾ ਨਾਲ ਸਬੰਧਿਤ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ | ਸਵੀਪ ਇੰਚਾਰਜ ਪ੍ਰੋ. ਹੈਪੀ ਕੁਮਾਰ, ਪ੍ਰੋ. ਰਣਜੀਤ ਕੁਮਾਰ, ਪ੍ਰੋ. ਕੁਲਵਿੰਦਰ ਕੁਮਾਰ ਤੇ ਪ੍ਰੋ. ਗੁਰਪ੍ਰੀਤ ਕੌਰ ਵਲੋਂ ਵੋਟ ਦਿਵਸ ਸਬੰਧੀ ਲੈਕਚਰ ਵੀ ਦਿੱਤੇ ਗਏ ਤੇ ਦਸਤਖ਼ਤ ਮੁਹਿੰਮ ਦੀ ਸ਼ੁਰੂਆਤ ਕਾਲਜ ਪਿ੍ੰਸੀਪਲ ਸਕਿੰਦਰ ਕੌਰ ਵਲੋਂ ਕੀਤੀ ਗਈ | ਵਾਈਸ ਪਿ੍ੰਸੀਪਲ ਡਾ. ਜਸਮੀਤ ਸੇਠੀ ਨੇ ਕਿਹਾ ਕਿ ਚੰਗੇ ਸਮਾਜ ਤੇ ਚੰਗੀ ਸਰਕਾਰ ਦੀ ਚੋਣ ਲਈ ਸਾਨੂੰ ਆਪਣੇ ਵੋਟ ਦਾ ਹੱਕ ਜ਼ਰੂਰ ਇਸਤੇਮਾਲ ਕਰਨਾ ਚਾਹੀਦਾ ਹੈ | ਇਸ ਮੌਕੇ ਪ੍ਰੋ. ਜਗਦੀਸ਼ ਸਿੰਘ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਦਿਲਦਾਰ ਸਿੰਘ, ਪ੍ਰੋ. ਮਨਜੀਤ ਸਿੰਘ, ਪ੍ਰੋ. ਗੁਰਵਿੰਦਰ ਕੌਰ ਆਦਿ ਹਾਜ਼ਰ ਸਨ |