12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਪਿੰਡ ਕਾਲੇਵਾਲ ਦੇ ਸਰਪੰਚ ਸਮੇਤ ਵੱਡੀ ਗਿਣਤੀ 'ਚ ਨਗਰ ਨਿਵਾਸੀ ਆਮ ਆਦਮੀ ਪਾਰਟੀ 'ਚ ਸ਼ਾਮਿਲ

ਅਜੀਤ ਡੈਸਕ 30-01-2026
ਸੁਲਤਾਨਪੁਰ ਲੋਧੀ, 29 ਜਨਵਰੀ (ਥਿੰਦ)- ਆਮ ਆਦਮੀ ਪਾਰਟੀ ਨੂੰ ਹਲਕਾ ਸੁਲਤਾਨਪੁਰ ਲੋਧੀ ਅੰਦਰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਪਿੰਡ ਕਾਲੇਵਾਲ ਦੇ ਸਰਪੰਚ ਸੰਦੀਪ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਸੂਬੇ ਤੇ ਲੋਕ ਪੱਖੀ ਨੀਤੀਆਂ ਨੂੰ ਪ੍ਰਵਾਨ ਕਰਦਿਆਂ ਹਲਕਾ ਇੰਚਾਰਜ ਅਤੇ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਕਰਵਾਏ ਸਮਾਗਮ ਦੌਰਾਨ ਬੋਲਦਿਆਂ ਹਲਕਾ ਇੰਚਾਰਜ ਤੇ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਹਨ ਜਿਨ੍ਹਾਂ ਨੇ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਸੂਬੇ ਦੇ ਹੱਕ ਵਿੱਚ ਇਤਿਹਾਸਕ ਫ਼ੈਸਲੇ ਲਏ ਹਨ | ਉਨ੍ਹਾਂ ਨੇ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਅੰਦਰ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਸਰਪੰਚ ਸੰਦੀਪ ਕੁਮਾਰ, ਮੈਂਬਰ ਜਸਵਿੰਦਰ ਸਿੰਘ, ਸਰਬਜੀਤ ਸਿੰਘ, ਮਲਕੀਤ ਸਿੰਘ, ਸ਼ਿੰਗਾਰਾ ਸਿੰਘ, ਮੰਗਲ ਸਿੰਘ, ਪ੍ਰੀਤਮ ਸਿੰਘ, ਬਲਵਿੰਦਰ ਸਿੰਘ, ਮਨਜੀਤ ਕੌਰ, ਬਲਵਿੰਦਰ ਕੌਰ, ਕੁਲਵਿੰਦਰ ਕੌਰ, ਸਰਬਜੀਤ ਕੌਰ, ਹਰਪ੍ਰੀਤ ਕੌਰ ਜਸਵਿੰਦਰ ਕੌਰ ਅਤੇ ਹੋਰ ਪਿੰਡ ਵਾਸੀਆਂ ਨੂੰ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਤੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ | ਇਸ ਮੌਕੇ ਦੁਆਬੇ ਦੇ ਬੀ ਸੀ ਵਿੰਗ ਦੇ ਪ੍ਰਧਾਨ ਨਰਿੰਦਰ ਸਿੰਘ ਖਿੰਡਾ, ਚੇਅਰਮੈਨ ਗੁਰਚਰਨ ਸਿੰਘ ਬਿੱਟੂ ਜੈਨਪੁਰ, ਨੰਬਰਦਾਰ ਜਤਿੰਦਰ ਸਿੰਘ ਜੱਜੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰ ਕੇ ਬਸਤੀ ਸੈਦਪੁਰ ਦੇ ਵਸਨੀਕਾਂ ਨੇ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਥਿੰਕ ਗੈਸ ਇੰਡੀਆ ਐਨਰਜੀ ਵੀਕ 2026 'ਚ ਲਵੇਗੀ ਹਿੱਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।