ਕਪੂਰਥਲਾ, 29 ਜਨਵਰੀ (ਅਮਨਜੋਤ ਸਿੰਘ ਵਾਲੀਆ)-ਸ਼ੇਖੂਪੁਰ ਨੇੜੇ ਪੈਦਲ ਜਾ ਰਹੀ ਇਕ ਔਰਤ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਫੂਲਨ ਵਾਸੀ ਪੱਖੋਵਾਲ ਨੇ ਦੱਸਿਆ ਕਿ ਉਹ ਸ਼ੇਖੂਪੁਰ ਵਿਖੇ ਕਿਸੇ ਕੰਮ ਆਈ ਸੀ ਤੇ ਜਦੋਂ ਉਹ ਸੜਕ 'ਤੇ ਪੈਦਲ ਜਾ ਰਹੀ ਸੀ ਤਾਂ ਪਿੱਛੋਂ ਆਏ ਇਕ ਤੇਜ਼ ਰਫ਼ਤਾਰ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਜਖ਼ਮੀ ਹੋ ਗਈ | ਜਿਸ ਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਜਿੱਥੇ ਡਿਊਟੀ ਡਾਕਟਰ ਜਸ਼ਨ ਵਲੋਂ ਉਸ ਦਾ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |