12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਨੰਬਰਦਾਰ ਕੁਲਦੀਪ ਸਿੰਘ ਨੂੰ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਹੋਰ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ <br/>

ਅਜੀਤ ਡੈਸਕ 30-01-2026
ਭੁਲੱਥ, 29 ਜਨਵਰੀ (ਮਨਜੀਤ ਸਿੰਘ ਰਤਨ)- ਨੰਬਰਦਾਰ ਕੁਲਦੀਪ ਸਿੰਘ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨੂੰ ਉਨ੍ਹਾਂ ਦੇ ਪਿੰਡ ਪੰਡੋਰੀ ਰਾਜਪੂਤਾਂ ਵਿਖੇ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀਆਂ ਦਿੱਤੀਆਂ ਗਈਆਂ | ਸਭ ਤੋਂ ਪਹਿਲਾਂ ਉਨ੍ਹਾਂ ਦੇ ਗ੍ਰਹਿ ਵਿਖੇ ਅਖੰਡ ਪਾਠ ਦੇ ਭੋਗ ਉਪਰੰਤ ਪਿੰਡ ਦੇ ਸਕੂਲ ਦੀ ਖੁੱਲ੍ਹੀ ਗਰਾਉਂਡ ਵਿੱਚ ਸ਼ਰਧਾਂਜਲੀ ਸਮਾਗਮ ਹੋਇਆ ਜਿਸ ਵਿਚ ਭਾਈ ਸੋਹਣ ਸਿੰਘ ਹੈੱਡ ਗ੍ਰੰਥੀ ਪੰਡੋਰੀ ਰਾਜਪੂਤਾਂ, ਭਾਈ ਤਰਸੇਮ ਸਿੰਘ ਨੇ ਵੈਰਾਗਮਈ ਕੀਰਤਨ ਤੇ ਕਥਾਵਾਚਕ ਭਾਈ ਹਰਜੀਤ ਸਿੰਘ ਨੇ ਕਥਾ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ | ਅੰਤਿਮ ਅਰਦਾਸ ਉਪਰੰਤ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਹੋਰ ਸ਼ਖ਼ਸੀਅਤਾਂ ਵੱਲੋਂ ਨੰਬਰਦਾਰ ਕੁਲਦੀਪ ਸਿੰਘ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਦਿਆਂ ਕਿਹਾ ਕਿ ਜਿੱਥੇ ਕੁਲਦੀਪ ਸਿੰਘ ਦੇ ਜਾਣ ਨਾਲ ਉਨ੍ਹਾਂ ਦੇ ਪਰਿਵਾਰ ਨੂੰ ਨਾ ਸਹਿਣ ਯੋਗ ਘਾਟਾ ਪਿਆ ਹੈ ਉੱਥੇ ਹੀ ਉਨ੍ਹਾਂ ਦੀ ਪਾਰਟੀ ਨੂੰ ਵੀ ਬਹੁਤ ਵੱਡਾ ਘਾਟਾ ਪਿਆ ਹੈ | ਸਟੇਜ ਸੰਚਾਲਨ ਦੀ ਸੇਵਾ ਮਾਸਟਰ ਹਰੀਪਾਲ ਸਿੰਘ ਵੱਲੋਂ ਨਿਭਾਈ ਗਈ ਤੇ ਉਨ੍ਹਾਂ ਨੇ ਆਪਣੇ ਸੰਬੋਧਨ ਰਾਹੀਂ ਨੰਬਰਦਾਰ ਕੁਲਦੀਪ ਸਿੰਘ ਦੀ ਜੀਵਨੀ ਬਾਰੇ ਆਈਆਂ ਹੋਈਆਂ ਸੰਗਤਾਂ ਨੂੰ ਦੱਸਿਆ | ਸਮਾਗਮ ਦੇ ਅਖੀਰ ਵਿੱਚ ਪਰਿਵਾਰ ਵੱਲੋਂ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਜੀ ਆਇਆਂ ਆਖਿਆ ਗਿਆ | ਇਸ ਮੌਕੇ ਕੁਲਬੀਰ ਸਿੰਘ ਖਹਿਰਾ ਰਾਮਗੜ੍ਹ, ਰਿਟਾਇਰਡ ਡੀ.ਐਸ.ਪੀ. ਮਾਨ ਸਿੰਘ ਅਕਾਲਾ, ਰਿਟਾਇਰਡ ਇੰਸਪੈਕਟਰ ਮੇਲਾ ਸਿੰਘ ਕਮਰਾਏ, ਰਿਟਾਇਰਡ ਇੰਸਪੈਕਟਰ ਬਲਜਿੰਦਰ ਸਿੰਘ, ਸੁਖਵਿੰਦਰ ਸਿੰਘ, ਹਰਜੀਤ ਸਿੰਘ ਚੇਅਰਮੈਨ ਬਾਬਾ ਪ੍ਰੇਮ ਸਿੰਘ ਖ਼ਾਲਸਾ ਕਾਲਜ ਬੇਗੋਵਾਲ, ਰਣਜੀਤ ਸਿੰਘ ਨੰਬਰਦਾਰ, ਅੰਗਰੇਜ਼ ਸਿੰਘ ਸਾਬਕਾ ਸਰਪੰਚ, ਰਿਟਾਇਰਡ ਐਸ.ਪੀ. ਹਰਜੀਤ ਸਿੰਘ ਬਰਾੜ, ਕਸ਼ਮੀਰ ਸਿੰਘ, ਕੁਲਦੀਪ ਸਿੰਘ ਬਾਗਵਾਨਪੁਰ, ਬੀਬੀ ਮਨਜੀਤ ਕੌਰ, ਜਸਮੀਤ ਸਿੰਘ ਪੀ.ਏ., ਰਮਨ ਬੱਬਰ, ਵੇਦ ਪ੍ਰਕਾਸ਼ ਖੁਰਾਣਾ ਸਾਬਕਾ ਪ੍ਰਧਾਨ ਨਗਰ ਪੰਚਾਇਤ ਭੁਲੱਥ, ਅਵਤਾਰ ਸਿੰਘ ਵਾਲੀਆ, ਜਸਵੀਰ ਸਿੰਘ ਪ੍ਰਧਾਨ, ਹੈੱਡਮਾਸਟਰ ਜਸਵੰਤ ਸਿੰਘ, ਵਿਕਾਸ ਜੁਲਕਾ, ਜੋਗਿੰਦਰ ਸਿੰਘ ਗਿੱਲਜੀਆ, ਜਸਵਿੰਦਰ ਸਿੰਘ ਰਾਮਗੜ੍ਹ, ਬਿਕਰਮਜੀਤ ਸਿੰਘ ਸਰਪੰਚ, ਨੰਬਰਦਾਰ ਸਰਬਜੀਤ ਸਿੰਘ, ਜੋਗਿੰਦਰ ਸਿੰਘ ਸੰਧੂ, ਮਲਕੀਤ ਸਿੰਘ, ਲਖਵਿੰਦਰ ਸਿੰਘ ਇਬਰਾਹੀਮਵਾਲ, ਅਵਤਾਰ ਸਿੰਘ ਲਾਡੀ, ਨੌਜਵਾਨ ਸਿੰਘ, ਬਖ਼ਸ਼ੀਸ਼ ਸਿੰਘ ਵੈਟਰਨਰੀ ਅਫ਼ਸਰ, ਜਸਪਾਲ ਸਿੰਘ, ਸਰਬਜੀਤ ਸਿੰਘ ਸਾਬੀ, ਲਖਵਿੰਦਰ ਸਿੰਘ ਮੁਲਤਾਨੀ, ਸਮੂਹ ਨਗਰ ਨਿਵਾਸੀ ਤੇ ਪੰਚਾਇਤ ਮੈਂਬਰ ਪਿੰਡ ਪੰਡੋਰੀ ਰਾਜਪੂਤਾਂ ਤੇ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ ਅਗਲੀ ਖ਼ਬਰ ਪੈਦਲ ਜਾ ਰਹੀ ਔਰਤ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।