ਕਪੂਰਥਲਾ, 29 ਜਨਵਰੀ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਦੋ ਹਵਾਲਾਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਵਿਕਰਮ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਤਲਾਸ਼ੀ ਦੌਰਾਨ ਹਵਾਲਾਤੀ ਸਰਬਜੀਤ ਸਿੰਘ ਵਾਸੀ ਤਲਵੰਡੀ ਚੌਧਰੀਆਂ ਤੇ ਜੋਗਿੰਦਰਪਾਲ ਉਰਫ਼ ਪਾਲੀ ਵਾਸੀ ਫਗਵਾੜਾ ਪਾਸੋਂ ਦੋ ਮੋਬਾਈਲ ਫ਼ੋਨ ਬਰਾਮਦ ਹੋਏ, ਜਿਸ ਤਹਿਤ ਉਨ੍ਹਾਂ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਤੇ ਦੋਵਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ |