12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸੂਫ਼ੀ ਸੰਤ ਸਮਾਜ ਵਲੋਂ ਬਾਬਾ ਦੀਪਕ ਸ਼ਾਹ ਦਾ ਸਨਮਾਨ <br/>

ਅਜੀਤ ਡੈਸਕ 30-01-2026
ਭੁਲੱਥ, 29 ਜਨਵਰੀ (ਮਨਜੀਤ ਸਿੰਘ ਰਤਨ)–ਬੀਤੇ ਦਿਨੀਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਵਿਸ਼ਵ ਸੂਫ਼ੀ ਸੰਤ ਸਮਾਜ ਦੇ ਸੂਬਾ ਪ੍ਰਧਾਨ ਬਾਬਾ ਦੀਪਕ ਸ਼ਾਹ ਭੁਲੱਥ ਨੂੰ ਪੰਜਾਬ ਸੂਫ਼ੀ ਸੰਤ ਸਮਾਜ ਭਲਾਈ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਜਿਸ ਕਰਕੇ ਭੁਲੱਥ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਹੈ | ਇਸ ਮੌਕੇ ਜਿੱਥੇ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਬਾਬਾ ਦੀਪਕ ਸ਼ਾਹ ਨੂੰ ਮੁਬਾਰਕਬਾਦ ਦਿੰਦਿਆਂ ਸਨਮਾਨਿਤ ਕੀਤਾ ਗਿਆ ਉੱਥੇ ਸੂਫ਼ੀ ਸੰਤ ਸਮਾਜ ਵੱਲੋਂ ਵੀ ਉਨ੍ਹਾਂ ਨੂੰ ਚੇਅਰਮੈਨ ਬਣਨ ਦੀ ਖ਼ੁਸ਼ੀ 'ਚ ਸ਼ਾਨਦਾਰ ਢੰਗ ਨਾਲ ਸਨਮਾਨਿਤ ਕੀਤਾ ਗਿਆ | ਇਸ ਸੰਬੰਧੀ ਬਾਬਾ ਦੀਪਕ ਸ਼ਾਹ ਵੱਲੋਂ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿਚ ਪੰਜਾਬ ਭਰ ਦੇ ਵੱਖ-ਵੱਖ ਸ਼ਹਿਰਾਂ ਤੋਂ ਆਏ ਸੂਫ਼ੀ ਸੰਤਾਂ ਨੇ ਸ਼ਿਰਕਤ ਕਰਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸੂਫ਼ੀ ਸੰਤ ਸਮਾਜ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਾਬਾ ਦੀਪਕ ਸ਼ਾਹ ਨੂੰ ਦਿੱਤਾ ਗਿਆ ਮਾਣ ਪੂਰੀ ਤਰ੍ਹਾਂ ਉਨ੍ਹਾਂ ਦੀ ਯੋਗਤਾ ਤੇ ਸਮਾਜ ਸੇਵਾ ਦਾ ਨਤੀਜਾ ਹੈ | ਇਸ ਮੌਕੇ ਬਾਬਾ ਸ਼ਿੰਗਾਰਾ ਸਿੰਘ, ਦਵਿੰਦਰ ਭਗਤ, ਬਾਬਾ ਗੁਰਦੀਪ ਸਿੰਘ, ਸਾਈਾ ਨਰਿੰਦਰ ਜੱਗਾ, ਬਾਬਾ ਰੇਸ਼ਮ ਗਿਰੀ, ਅਨਿਤਿਆਨੰਦ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਵਲੋਂ ਅਦਾਲਤ ਦੇ ਫ਼ੈਸਲੇ 'ਤੇ ਖੁਸ਼ੀ ਦਾ ਪ੍ਰਗਟਾਵਾ ਅਗਲੀ ਖ਼ਬਰ ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।