25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਵਿਅਕਤੀ ਨੂੰ ਜਖ਼ਮੀ ਕਰਕੇ ਅਣਪਛਾਤੇ ਲੁਟੇਰੇ 50 ਹਜ਼ਾਰ ਖੋਹ ਕੇ ਫਰਾਰ

ਅਜੀਤ ਡੈਸਕ 18-02-2026
ਕਪੂਰਥਲਾ, 17 ਫਰਵਰੀ (ਅਮਨਜੋਤ ਸਿੰਘ ਵਾਲੀਆ)- ਪਿੰਡ ਸੈਦੋ ਭੁਲਾਣਾ ਵਿਖੇ ਇਕ ਵਿਅਕਤੀ ਨੂੰ ਅਣਪਛਾਤੇ ਲੁਟੇਰੇ ਜਖ਼ਮੀ ਕਰਕੇ ਉਸ ਪਾਸੋਂ ਨਕਦੀ ਲੁੱਟ ਕੇ ਫਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਅਵਤਾਰ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਸੈਦੋ ਭੁਲਾਣਾ ਨੇ ਦੱਸਿਆ ਕਿ ਉਹ ਠੇਕੇਦਾਰੀ ਦਾ ਕੰਮ ਕਰਦਾ ਹੈ ਅਤੇ ਅੱਜ ਉਹ ਆਪਣੇ ਮਾਲਕ ਪਾਸੋਂ 50 ਹਜ਼ਾਰ ਰੁਪਏ ਲੈ ਕੇ ਆਪਣੀ ਲੜਕੀ ਨੂੰ ਸਕੂਲ ਤੋਂ ਲੈਣ ਜਾ ਰਿਹਾ ਸੀ, ਜਦੋਂ ਉਹ ਸੈਦੋ ਭੁਲਾਣਾ ਰੋਡ 'ਤੇ ਪਹੁੰਚਿਆ ਤਾਂ ਉਸ ਨੂੰ ਚਾਰ ਅਣਪਛਾਤੇ ਲੁਟੇਰਿਆਂ ਨੇ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਜਖ਼ਮੀ ਕਰਕੇ ਉਸ ਪਾਸੋਂ 50 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ | ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਯੁਕਤਾ ਵਲੋਂ ਉਸ ਦਾ ਇਲਾਜ ਜਾਰੀ ਹੈ ਅਤੇ ਐਮ.ਐਲ.ਆਰ. ਕੱਟ ਕੇ ਸੰਬੰਧਿਤ ਥਾਣੇ ਨੂੰ ਭੇਜ ਦਿੱਤੀ ਗਈ ਹੈ |
ਪਿਛਲੀ ਖ਼ਬਰ ਸੁਲਤਾਨਪੁਰ ਲੋਧੀ–ਕਪੂਰਥਲਾ ਮਾਰਗ ਮੁਕੰਮਲ ਹੋਣ ਤੋਂ ਪਹਿਲਾਂ ਹੀ ਟੁੱਟਣ ਲੱਗਾ ਅਗਲੀ ਖ਼ਬਰ ਅਣਪਛਾਤਾ ਚੋਰ ਘਰ 'ਚ ਦਾਖਲ ਹੋ ਕੇ ਨਕਦੀ ਚੋਰੀ ਕਰਕੇ ਫਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।