24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਹੈਰੋਇਨ ਸਮੇਤ ਇਕ ਕਾਬੂ

ਅਜੀਤ ਡੈਸਕ 18-02-2026
ਸੁਭਾਨਪੁਰ, 17 ਫਰਵਰੀ (ਸਤਨਾਮ ਸਿੰਘ) ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਮੁਖੀ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਏ. ਐੱਸ. ਆਈ. ਬਖਸ਼ੀਸ਼ ਸਿੰਘ ਸਮੇਤ ਪੁਲਿਸ ਪਾਰਟੀ ਭੇੜੇ ਪੁਰਸ਼ਾਂ ਦੀ ਤਲਾਸ਼ ਵਿਚ ਪਿੰਡ ਡੋਗਰਾਂਵਾਲ, ਹਮੀਰਾ ਦੀ ਤਰਫ਼ ਗਸ਼ਤ ਕਰ ਰਹੇ ਸਨ ਤਾਂ ਜਦੋਂ ਪੁਲਿਸ ਪਾਰਟੀ ਵਾਪਿਸ ਸੁਭਾਨਪੁਰ ਥਾਣੇ ਦੀ ਤਰਫ ਆ ਰਹੀ ਸੀ ਤਾਂ ਪਸ਼ੂ ਮੰਡੀ ਸੁਭਾਨਪੁਰ ਦੇ ਨਜ਼ਦੀਕ ਇਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਪੈਣ 'ਤੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਕਤ ਵਿਅਕਤੀ ਨੇ ਆਪਣੀ ਪੈਂਟ ਦੀ ਜੇਬ ਵਿੱਚੋਂ ਇਕ ਲਿਫ਼ਾਫ਼ਾ ਕੱਢ ਕੇ ਸੜਕ ਕਿਨਾਰੇ ਸੁੱਟ ਦਿੱਤਾ ਤੇ ਆਪ ਉਸ ਨੇ ਭੱਜਣ ਦੀ ਕੋਸਿਸ਼ ਕੀਤੀ, ਜਿਸ ਨੂੰ ਪੁਲਿਸ ਪਾਰਟੀ ਨੇ ਕਾਬੂ ਕਰਕੇ ਉਸ ਦਾ ਨਾਅ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਕਸ਼ਮੀਰ ਸਿੰਘ ਉਰਫ਼ ਭੋਲਾ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਹਮੀਰਾ ਥਾਣਾ ਸੁਭਾਨਪੁਰ ਦੱਸਿਆ | ਉਕਤ ਕਾਬੂ ਕੀਤੇ ਗਏ ਵਿਅਕਤੀ ਵਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਦੋਂ ਜਾਂਚ ਕੀਤੀ ਗਈ ਤਾਂ ਉਸ ਦੇ ਵਿਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ | ਉਕਤ ਵਿਅਕਤੀ ਦੇ ਖਿਲਾਫ਼ ਥਾਣਾ ਸੁਭਾਨਪੁਰ ਵਿਖੇ ਮੁਕਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਦੋਆਬਾ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਹੈਰੋਇਨ ਸਮੇਤ ਦੋ ਮਹਿਲਾਵਾਂ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।