24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਪ੍ਰੀ ਐਸ.ਆਈ.ਆਰ. ਸੰਬੰਧੀ ਸਮੂਹ ਸੁਪਰਵਾਈਜ਼ਰਾਂ ਨਾਲ ਮੀਟਿੰਗ

ਅਜੀਤ ਡੈਸਕ 18-02-2026
ਫਗਵਾੜਾ, 17 ਫਰਵਰੀ (ਹਰਜੋਤ ਸਿੰਘ ਚਾਨਾ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦੇਸ਼ ਦੇ ਵੱਖ-ਵੱਖ ਰਾਜਾਂ 'ਚ ਐਸ.ਆਈ.ਆਰ. (ਸਪੈਸ਼ਲ ਇੰਟੈਂਸਿਵ ਰਿਵੀਜ਼ਨ) ਦਾ ਕੰਮ ਜਾਰੀ ਹੈ | ਇਸੇ ਲੜੀ ਤਹਿਤ ਫਗਵਾੜਾ ਵਿਖੇ ਪ੍ਰੀ ਐਸ.ਆਈ.ਆਰ. ਸੰਬੰਧੀ ਸਮੂਹ ਸੁਪਰਵਾਈਜ਼ਰਾਂ ਦੀ ਇਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ | ਮੀਟਿੰਗ ਦੀ ਅਗਵਾਈ ਉਪ ਮੰਡਲ ਮੈਜਿਸਟ੍ਰੇਟ ਜਸ਼ਨਜੀਤ ਸਿੰਘ ਵਲੋਂ ਕੀਤੀ ਗਈ | ਇਸ ਦੌਰਾਨ ਸਮੂਹ ਸੁਪਰਵਾਈਜ਼ਰਾਂ ਤੋਂ ਪ੍ਰੀ ਐਸ.ਆਈ.ਆਰ. ਦੇ ਕੰਮ ਦੀ ਪ੍ਰਗਤੀ ਰਿਪੋਰਟ ਪ੍ਰਾਪਤ ਕੀਤੀ ਗਈ | ਸੁਪਰਵਾਈਜ਼ਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰਾਂ ਦੀ ਮੈਪਿੰਗ ਦੌਰਾਨ ਬੀ.ਐਲ.ਓਜ਼ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਮੈਪਿੰਗ ਦੀ ਪ੍ਰਕਿਰਿਆ ਪ੍ਰਭਾਵਿਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਕੁੱਝ ਥਾਵਾਂ 'ਤੇ ਲੋੜੀਂਦੇ ਦਸਤਾਵੇਜ਼ ਸਮੇਂ ਸਿਰ ਉਪਲੱਬਧ ਨਾ ਹੋਣ ਕਾਰਨ ਕੰਮ 'ਚ ਦੇਰੀ ਆ ਰਹੀ ਹੈ | ਇਸ ਮੌਕੇ ਐਸ.ਡੀ.ਐਮ. ਜਸ਼ਨਜੀਤ ਸਿੰਘ ਨੇ ਫਗਵਾੜਾ ਦੇ ਸਮੂਹ ਨਗਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਮੈਪਿੰਗ ਪ੍ਰਕਿਰਿਆ ਦੌਰਾਨ ਬੀ.ਐਲ.ਓਜ਼. ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਤੇ ਲੋੜੀਂਦੇ ਦਸਤਾਵੇਜ਼ ਤੁਰੰਤ ਮੁਹੱਈਆ ਕਰਵਾਏ ਜਾਣ ਤਾਂ ਜੋ ਪ੍ਰੀ ਐਸ.ਆਈ.ਆਰ. ਦਾ ਜ਼ਰੂਰੀ ਕੰਮ ਸਮੇਂ ਸਿਰ ਤੇ ਸੁਚਾਰੂ ਢੰਗ ਨਾਲ ਪੂਰਾ ਕੀਤਾ ਜਾ ਸਕੇ | ਮੀਟਿੰਗ ਦੌਰਾਨ ਪਰਮਜੀਤ ਮਹੇ, ਨਵਦੀਪ ਸਿੰਘ ਤੇ ਸਮੂਹ ਸੁਪਰਵਾਈਜ਼ਰ ਮੌਜੂਦ ਸਨ |
ਪਿਛਲੀ ਖ਼ਬਰ ਪਰਿਆਸ ਸਿਟੀਜ਼ਨ ਵੈੱਲਫੇਅਰ ਕੌਂਸਲ ਨੇ ਲਗਾਇਆ ਅੱਖਾਂ ਦਾ ਚੈੱਕਅਪ ਕੈਂਪ ਅਗਲੀ ਖ਼ਬਰ ਟਰੇਡ ਵਰਗ ਨਾਲ ਸੰਬੰਧਿਤ ਮੁਸ਼ਕਿਲਾਂ ਅੱਜ ਸੁਣੀਆਂ ਜਾਣਗੀਆਂ- ਪ੍ਰਧਾਨ ਬਾਠ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।