23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਸ਼ਹਿਰ ਦੀ ਵਿਗੜੀ ਟਰੈਫ਼ਿਕ ਸਮੱਸਿਆ ਨੂੰ ਸੁਧਾਰਨ ਲਈ ਪੁਲਿਸ ਨੇ ਕੀਤੀ ਕਾਰਵਾਈ

ਅਜੀਤ ਡੈਸਕ 18-02-2026
ਫਗਵਾੜਾ, 17 ਫ਼ਰਵਰੀ (ਹਰਜੋਤ ਸਿੰਘ ਚਾਨਾ)-ਸ਼ਹਿਰ 'ਚ ਲਗਾਤਾਰ ਬਣ ਰਹੀ ਟਰੈਫ਼ਿਕ ਸਮੱਸਿਆ ਨੂੰ ਸੁਧਾਰਨ ਲਈ ਐਸ.ਪੀ ਮਾਧਵੀ ਸ਼ਰਮਾ ਨੇ ਅੱਜ ਸ਼ਾਮ ਬਾਜ਼ਾਰਾਂ ਦਾ ਦੌਰਾ ਕੀਤਾ ਤੇ ਸਖ਼ਤੀ ਕਰਕੇ ਕਈ ਕਬਜ਼ਿਆਂ ਨੂੰ ਹਟਵਾਇਆ | ਉਨ੍ਹਾਂ ਵੱਖ-ਵੱਖ ਮੁੱਖ ਬਾਜ਼ਾਰਾਂ ਦਾ ਦੌਰਾ ਕਰਦੇ ਹੋਏ ਸੜਕਾਂ 'ਤੇ ਕੀਤੇ ਨਾਜਾਇਜ਼ ਕਬਜ਼ੇ ਤੁਰੰਤ ਹਟਵਾਏ ਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ | ਉਨ੍ਹਾਂ ਦੱਸਿਆ ਕਿ ਕੇਵਲ ਅੱਧੇ ਘੰਟੇ ਦੀ ਮੁਹਿੰਮ ਦੌਰਾਨ ਹੀ 35 ਲੋਕਾਂ ਦੇ ਚਲਾਨ ਕੱਟੇ ਗਏ ਹਨ | ਉਨ੍ਹਾਂ ਕਿਹਾ ਕਿ ਵਾਰ-ਵਾਰ ਚੇਤਾਵਨੀ ਦੇਣ ਦੇ ਬਾਵਜੂਦ ਕੁੱਝ ਲੋਕ ਨਿਯਮਾਂ ਦੀ ਅਣਦੇਖੀ ਕਰ ਰਹੇ ਹਨ ਤੇ ਜੇਕਰ ਉਨ੍ਹਾਂ ਸੁਧਾਰ ਨਾ ਕੀਤਾ ਤਾਂ ਉਨ੍ਹਾਂ ਨੂੰ ਸਖ਼ਤ ਕਾਰਵਾਈ ਕਰਨ ਲਈ ਮਜਬੂਰ ਹੋਣਾ ਪਵੇਗਾ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੋ ਦੁਕਾਨਦਾਰ ਜਾਂ ਰੇਹੜੀ-ਫੜੀ ਵਾਲੇ ਸੜਕਾਂ 'ਤੇ ਨਾਜਾਇਜ਼ ਕਬਜ਼ੇ ਕਰਕੇ ਬੈਠੇ ਹਨ, ਉਨ੍ਹਾਂ ਤੋਂ ਖ਼ਰੀਦਦਾਰੀ ਨਾ ਕੀਤੀ ਜਾਵੇ, ਤਾਂ ਜੋ ਗ਼ੈਰਕਾਨੰੂਨੀ ਕਬਜ਼ਾ ਕਰਨ ਵਾਲਿਆਂ ਨੂੰ ਹੌਸਲਾ ਨਾ ਮਿਲੇ ਤੇ ਸ਼ਹਿਰ ਨੂੰ ਟਰੈਫ਼ਿਕ ਜਾਮ ਤੋਂ ਮੁਕਤ ਕੀਤਾ ਜਾ ਸਕੇ | ਇਸ ਤੋਂ ਪਹਿਲਾ ਨਿਗਮ ਕਮਿਸ਼ਨਰ ਡਾ. ਸ਼ਿਖਾ ਭਗਤ ਨੇ ਵੀ ਮੁੱਖ ਬਾਜ਼ਾਰਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ | ਉਨ੍ਹਾਂ ਸੜਕਾਂ 'ਤੇ ਸਮਾਨ ਲੱਗਾ ਕੇ ਬੈਠੇ ਦੁਕਾਨਦਾਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਤੁਰੰਤ ਆਪਣਾ ਸਮਾਨ ਹਟਾਇਆ ਜਾਵੇ | ਉਨ੍ਹਾਂ ਕਿਹਾ ਕਿ ਅੱਜ ਸਿਰਫ਼ ਚੇਤਾਵਨੀ ਦਿੱਤੀ ਜਾ ਰਹੀ ਹੈ, ਪਰ ਆਉਣ ਵਾਲੇ ਦਿਨਾਂ 'ਚ ਕਾਰਵਾਈ ਕੀਤੀ ਜਾਵੇਗੀ ਤੇ ਸਿੱਧੇ ਚਲਾਨ ਕੱਟੇ ਜਾਣਗੇ | ਇਸ ਸਬੰਧੀ ਸਿਨੇਮਾ ਰੋਡ ਦੁਕਾਨਦਾਰਾ ਨੇ ਪ੍ਰਸ਼ਾਸਨ ਦੀ ਇਸ ਕਾਰਵਾਈ ਦਾ ਸੁਆਗਤ ਕੀਤਾ ਪਰ ਉਨ੍ਹਾਂ ਕਿਹਾ ਕਿ ਦੁਕਾਨਦਾਰ ਵਾਰ ਵਾਰ ਸਮਝਾਉਣ ਦੇ ਬਾਵਜੂਦ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਜ਼ਰੂਰੀ ਹੈ, ਤਾਂ ਜੋ ਸ਼ਹਿਰ 'ਚ ਟਰੈਫ਼ਿਕ ਨੂੰ ਠੀਕ ਕੀਤਾ ਜਾ ਸਕੇ |
ਪਿਛਲੀ ਖ਼ਬਰ ਗੁੰਮ ਹੋਏ ਬੱਚਿਆਂ ਨੂੰ ਲੱਭ ਕੇ ਮਾਪਿਆਂ ਹਵਾਲੇ ਕੀਤਾ ਅਗਲੀ ਖ਼ਬਰ ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਪਿੰਡ ਹਰੀਕੇ ਵਿਖੇ ਖੇਤ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।