23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਗੁੰਮ ਹੋਏ ਬੱਚਿਆਂ ਨੂੰ ਲੱਭ ਕੇ ਮਾਪਿਆਂ ਹਵਾਲੇ ਕੀਤਾ

ਅਜੀਤ ਡੈਸਕ 18-02-2026
ਫਗਵਾੜਾ, 17 ਫ਼ਰਵਰੀ (ਚਾਨਾ)-ਇੱਥੋਂ ਦੇ ਚਾਚੋਕੀ ਦੇ ਰਹਿਣ ਵਾਲੇ ਗੁੰਮ ਹੋਏ ਪੰਜ ਬੱਚਿਆਂ ਨੂੰ ਅੱਜ ਪੁਲਿਸ ਨੇ ਲੱਭ ਕੇ ਮਾਪਿਆਂ ਦੇ ਹਵਾਲੇ ਕਰ ਦਿੱਤਾ ਹੈ | ਐਸ.ਐਚ.ਓ. ਸਿਟੀ ਨੇ ਦੱਸਿਆ ਕਿ ਚਾਚੋਕੀ ਦੇ ਰਹਿਣ ਵਾਲੇ ਪ੍ਰਵਾਸੀ ਪਰਿਵਾਰਾਂ ਦੇ ਪੰਜ ਬੱਚੇ ਜੋ ਕਿਧਰੇ ਗ਼ਾਇਬ ਹੋ ਗਏ ਸਨ ਤੇ ਇਸ ਸਬੰਧ 'ਚ ਪੁਲਿਸ ਨੇ ਧਾਰਾ 346 ਤਹਿਤ ਕੇਸ ਦਰਜ ਕਰਕੇ ਭਾਲ ਸ਼ੁਰੂ ਕੀਤੀ ਸੀ ਤੇ ਇਨ੍ਹਾਂ ਨੂੰ ਪੁਲਿਸ ਨੇ ਖੇੜਾ ਮੰਦਿਰ ਤੋਂ ਲੱਭ ਕੇ ਵਾਰਸਾਂ ਹਵਾਲੇ ਕਰ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਇਹ ਬੱਚੇ ਮਹਾਂਸ਼ਿਵਾਰਤੀ ਦੇ ਤਿਉਹਾਰ ਮੌਕੇ ਘੁੰਮਦੇ ਹੋਏ ਚਲੇ ਗਏ ਸਨ ਤੇ ਪੁਲਿਸ ਨੂੰ ਸੂਚਨਾ ਮਿਲਣ 'ਤੇ ਉਨ੍ਹਾਂ ਵਲੋਂ ਕੇਸ ਦਰਜ ਕਰਕੇ ਜਾਂਚ ਪੜਤਾਲ ਸ਼ੁਰੂ ਕੀਤੀ ਸੀ ਤੇ ਇਨ੍ਹਾਂ ਨੂੰ ਬਰਾਮਦ ਕਰਕੇ ਵਾਰਸਾਂ ਹਵਾਲੇ ਕੀਤਾ ਹੈ |

ਪਿਛਲੀ ਖ਼ਬਰ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਨਵੀਆਂ ਸੜਕਾਂ ਬਣਾਈਆਂ ਜਾਣਗੀਆਂ-ਕੁਲਵੰਤ ਕੌਰ ਅਗਲੀ ਖ਼ਬਰ ਸ਼ਹਿਰ ਦੀ ਵਿਗੜੀ ਟਰੈਫ਼ਿਕ ਸਮੱਸਿਆ ਨੂੰ ਸੁਧਾਰਨ ਲਈ ਪੁਲਿਸ ਨੇ ਕੀਤੀ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।