ਸੁਲਤਾਨਪੁਰ ਲੋਧੀ, 18 ਫਰਵਰੀ (ਨਰੇਸ਼ ਹੈਪੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਵਿਸ਼ੇਸ਼ ਮੀਟਿੰਗ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਜਥੇ. ਕਲਿਆਣ ਨੇ ਕਿਹਾ ਕਿ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਦੇ ਜੇਲ੍ਹ ਵਿਚੋਂ ਰਿਹਾਅ ਹੋਣ ਉਪਰੰਤ ਜਿੱਥੇ ਨੌਜਵਾਨਾਂ ਵਿਚ ਨਵਾਂ ਜੋਸ਼ ਭਰਿਆ ਹੈ ਉੱਥੇ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੀ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਵਰਕਰ ਮਿਹਨਤ ਕਰਕੇ 2027 ਵਿਚ ਬਾਦਲ ਦੀ ਅਗਵਾਈ 'ਚ ਸਰਕਾਰ ਬਣਾਉਣਗੇ | ਇਸ ਮੌਕੇ ਉਨ੍ਹਾਂ ਨਾਲ ਐਡਵੋਕੇਟ ਰਾਜਕੰਵਲ ਸਿੰਘ ਭੁੱਲਰ ਕੋਆਰਡੀਨੇਟਰ ਨਕੋਦਰ ਹਲਕਾ, ਸਾਬਕਾ ਐਮ.ਐਲ.ਏ. ਬੀਬੀ ਰਾਜਵਿੰਦਰ ਕੌਰ ਭੁੱਲਰ, ਦਲਜੀਤ ਸਿੰਘ ਕਾਹਲੋਂ ਸਾਬਕਾ ਚੇਅਰਮੈਨ, ਪਰਮਿੰਦਰ ਸਿੰਘ ਸ਼ਾਮਪੁਰ ਆਦਿ ਹਾਜ਼ਰ ਸਨ |