ਭੁਲੱਥ, 18 ਫਰਵਰੀ (ਮੇਹਰ ਚੰਦ ਸਿੱਧੂ)- ਸਿਵਲ ਹਸਪਤਾਲ ਭੁਲੱਥ ਦੇ ਐਸ.ਐਮ.ਓ. ਡਾ. ਹਰਜਿੰਦਰ ਸਿੰਘ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸਿਵਲ ਸਰਜਨ ਕਪੂਰਥਲਾ ਦੇ ਸਹਿਯੋਗ ਨਾਲ 20 ਫਰਵਰੀ ਦਿਨ ਸ਼ੁੱਕਰਵਾਰ ਨੂੰ ਸਿਵਲ ਹਸਪਤਾਲ ਭੁਲੱਥ ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਸਬੰਧੀ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿਚ ਅੱਖ, ਕੰਨ, ਹੱਡੀਆਂ ਤੇ ਚਮੜੀ ਦੇ ਰੋਗਾਂ ਦੇ ਮਾਹਿਰ ਡਾਕਟਰ ਮੈਡੀਕਲ ਸਪੈਸ਼ਲਿਸਟ ਬਜ਼ੁਰਗਾਂ ਦਾ ਮੈਡੀਕਲ ਚੈੱਕਅਪ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦੇਣਗੇ | ਉਨ੍ਹਾਂ ਕਿਹਾ ਕਿ ਕੈਂਪ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਬਜ਼ੁਰਗਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ |