16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਵਪਾਰੀਆਂ ਦੀਆਂ ਜੀ.ਐੱਸ.ਟੀ. ਤੇ ਹੋਰ ਵਿਭਾਗਾਂ ਨਾਲ ਸੰਬੰਧਿਤ ਮੁਸ਼ਕਿਲਾਂ ਦਾ ਨਿਪਟਾਰਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ- ਕੰਵਰਇਕਬਾਲ ਸਿੰਘ <br/>

ਅਜੀਤ ਡੈਸਕ 19-02-2026
ਕਪੂਰਥਲਾ, 18 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਸ਼ਹਿਰ ਦੇ ਵਪਾਰੀਆਂ, ਦੁਕਾਨਦਾਰਾਂ ਤੇ ਹੋਰ ਕਾਰੋਬਾਰੀਆਂ ਨੂੰ ਜੀ.ਐਸ.ਟੀ. ਤੇ ਹੋਰ ਸਮੱਸਿਆਵਾਂ ਦੇ ਨਿਪਟਾਰੇ ਲਈ ਸਥਾਨਕ ਜਲੋਖਾਨਾ ਚੌਂਕ ਵਿਚ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਪਰਸਨ ਕੰਵਰਇਕਬਾਲ ਸਿੰਘ ਦੀ ਅਗਵਾਈ ਵਿਚ ਇਕ ਰੂ-ਬਰੂ ਸਮਾਗਮ ਕਰਵਾਇਆ ਗਿਆ ਜਿਸ ਵਿਚ ਸ੍ਰੀਮਤੀ ਮਨਵਿੰਦਰ ਵਿਰਦੀ ਸਹਾਇਕ ਕਮਿਸ਼ਨਰ ਸਟੇਟ ਟੈਕਸ, ਐਸ.ਡੀ.ਐਮ. ਕਪੂਰਥਲਾ ਮੇਜਰ ਡਾ. ਇਰਵਿਨ ਕੌਰ, ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਯਸ਼ਪਾਲ ਮਹਾਜਨ, ਟਰੇਡਰਜ਼ ਕਮਿਸ਼ਨ ਫਗਵਾੜਾ ਦੇ ਚੇਅਰਮੈਨ ਸੁਸ਼ੀਲ ਚੰਮ, ਸੁਲਤਾਨਪੁਰ ਲੋਧੀ ਦੇ ਚੇਅਰਮੈਨ ਜਰਨੈਲ ਸਿੰਘ ਮਰਵਾਹਾ, ਟਰੇਡਵਿੰਗ ਦੇ ਹਲਕਾ ਕੋਆਰਡੀਨੇਟਰ ਰਮਨ ਮਲਹੋਤਰਾ, ਭੁਲੱਥ ਤੋਂ ਚੇਅਰਮੈਨ ਲਕਸ਼ ਚੌਧਰੀ, ਜੀ.ਐਸ.ਟੀ. ਵਿਭਾਗ ਤੋਂ ਐਸ.ਟੀ.ਓ. ਮੁਕਤੀ ਗੁਪਤਾ ਤੇ ਭੁਪਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਇਸ ਮੌਕੇ ਵਪਾਰੀਆਂ ਤੇ ਕਾਰੋਬਾਰੀਆਂ ਨੇ ਟਰੇਡਰਜ਼ ਕਮਿਸ਼ਨ ਦੇ ਮੈਂਬਰਾਂ ਤੇ ਵਿਭਾਗ ਦੇ ਅਧਿਕਾਰੀਆਂ ਨੂੰ ਜੀ.ਐਸ.ਟੀ. ਸਬੰਧੀ, ਸ਼ਹਿਰ ਵਿਚ ਸੀਵਰੇਜ, ਸਟਰੀਟ ਲਾਈਟਾਂ, ਜਨਤਕ ਬਾਥਰੂਮਾਂ, ਈ-ਰਿਕਸ਼ਾ ਤੇ ਆਟੋ ਦੀ ਸ਼ਹਿਰ ਦੇ ਬਾਜ਼ਾਰਾਂ 'ਚ ਆਵਾਜਾਈ 'ਤੇ ਰੋਕ ਲਗਾਉਣ ਸਮੇਤ ਹੋਰ ਸਮੱਸਿਆਵਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ | ਵਪਾਰੀਆਂ ਨੇ ਦੱਸਿਆ ਕਿ ਸੀਵਰੇਜ ਤੇ ਸਟਰੀਟ ਲਾਈਟਾਂ ਤੇ ਹੋਰ ਮੰਗਾਂ ਦਾ ਸਮਾਂਬੱਧ ਨਿਪਟਾਰਾ ਨਾ ਹੋਣ ਕਾਰਨ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕੰਵਰਇਕਬਾਲ ਸਿੰਘ ਤੇ ਜੀ.ਐਸ.ਟੀ. ਵਿਭਾਗ ਦੇ ਅਧਿਕਾਰੀਆਂ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ ਜਿੱਥੋਂ ਤੱਕ ਨਗਰ ਨਿਗਮ ਤੇ ਪ੍ਰਸ਼ਾਸਨ ਨਾਲ ਸਬੰਧਿਤ ਮਾਮਲੇ ਹਨ ਉਨ੍ਹਾਂ ਦਾ ਵੀ ਨਿਸ਼ਚਿਤ ਸਮੇਂ ਵਿਚ ਹੱਲ ਕਰਵਾਇਆ ਜਾਵੇਗਾ | ਸਮਾਗਮ ਵਿਚ ਵਪਾਰ ਮੰਡਲ ਦੇ ਸ਼ਹਿਰੀ ਪ੍ਰਧਾਨ ਵਿਕਰਮ ਅਰੋੜਾ, ਰਜੇਸ਼ ਜੈਨ, ਬੋਹੜ ਸਿੰਘ, ਨਗਰ ਨਿਗਮ ਤੋਂ ਇੰਸਪੈਕਟਰ ਮਨੋਜ ਰੱਤੀ, ਜੀ.ਐਸ.ਟੀ. ਵਿਭਾਗ ਤੋਂ ਸੁਖਵਿੰਦਰ ਸਿੰਘ, ਸੁਖਕੰਵਰਪਾਲ ਸਿੰਘ, ਹਰਕਮਲ ਸਿੰਘ, ਸ਼ਿਵਾਨੀ ਗਿੱਲ (ਸਾਰੇ ਏ.ਐਸ.ਟੀ.ਓ.) ਤੇ ਸ਼ਹਿਰ ਦੇ ਉੱਘੇ ਕਾਰੋਬਾਰੀ ਸ਼ਾਮਲ ਸਨ |

ਪਿਛਲੀ ਖ਼ਬਰ ਰੇਲ ਕੋਚ ਫ਼ੈਕਟਰੀ ਵਿਖੇ 83ਵੀਂ ਆਲ ਇੰਡੀਆ ਰੇਲਵੇ ਪੁਰਸ਼ ਹਾਕੀ ਚੈਂਪੀਅਨਸ਼ਿਪ ਧੂਮਧਾਮ ਨਾਲ ਸ਼ੁਰੂ <br/> ਅਗਲੀ ਖ਼ਬਰ ਸਿਹਤ ਸੰਭਾਲ ਸੰਬੰਧੀ ਮੈਡੀਕਲ ਚੈੱਕਅਪ ਕੈਂਪ ਕੱਲ੍ਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।