15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਔਰਤ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋਇਆ ਵਿਅਕਤੀ ਕਾਬੂ

ਅਜੀਤ ਡੈਸਕ 19-02-2026
ਕਪੂਰਥਲਾ, 18 ਫਰਵਰੀ (ਸਡਾਨਾ)-ਇਕ ਔਰਤ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋਏ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਕੋਤਵਾਲੀ ਪੁਲਿਸ ਨੇ ਉਕਤ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਅਮਨਦੀਪ ਸਿੰਘ ਵਾਸੀ ਡੋਗਰਾਂਵਾਲ ਨੇ ਦੱਸਿਆ ਕਿ ਬੀਤੀ 16 ਫਰਵਰੀ ਨੂੰ ਚਾਰ ਵਜੇ ਦੇ ਕਰੀਬ ਉਸਦੀ ਦਾਦੀ ਕੁਲਵੰਤ ਕੌਰ ਦਾ ਫ਼ੋਨ ਆਇਆ ਕਿ ਉਹ ਆਪਣੇ ਵਿਹੜੇ ਵਿਚ ਬੈਠੀ ਸੀ ਤਾਂ ਇਕ ਨੌਜਵਾਨ ਪਾਣੀ ਪੀਣ ਦੇ ਬਹਾਨੇ ਉਸ ਪਾਸ ਆਇਆ ਤੇ ਉਸਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋ ਗਿਆ ਜਿਸ ਨਾਲ ਉਸਦਾ ਇਕ ਮੋਟਰਸਾਈਕਲ ਸਵਾਰ ਸਾਥੀ ਵੀ ਸੀ | ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਨੇ ਰਸਤੇ ਵਿਚ ਸੀ.ਸੀ.ਟੀ.ਵੀ. ਕੈਮਰੇ ਦੇਖੇ ਜਿਸ ਤੋਂ ਨੌਜਵਾਨ ਦੀ ਸ਼ਨਾਖ਼ਤ ਬਿੱਕਰ ਸਿੰਘ ਵਾਸੀ ਤਰਨਤਾਰਨ ਵਜੋਂ ਹੋਈ ਜਿਸ ਨੂੰ ਕੋਤਵਾਲੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ ਤੇ ਉਸਦੇ ਸਾਥੀ ਦੀ ਭਾਲ ਕੀਤੀ ਜਾ ਰਹੀ ਹੈ | ਮਾਮਲੇ ਦੀ ਅਗਲੇਰੀ ਜਾਂਚ ਏ.ਐਸ.ਆਈ. ਬਲਦੇਵ ਸਿੰਘ ਵਲੋਂ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਕੁੱਟਮਾਰ ਕਰਨ ਸੰਬੰਧੀ ਤਿੰਨ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।