15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਮੈਰੀਪੁਰ ਵਿਖੇ ਮੁਫ਼ਤ ਡਾਕਟਰੀ ਜਾਂਚ ਕੈਂਪ 22 ਨੂੰ - ਧਰਮ ਸਿੰਘ ਖਿੰਡਾ <br/>

ਅਜੀਤ ਡੈਸਕ 19-02-2026
ਡਡਵਿੰਡੀ, 18 ਫਰਵਰੀ (ਦਿਲਬਾਗ ਸਿੰਘ ਝੰਡ)- ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਮੈਰੀਪੁਰ ਵਿਖੇ ਅਮਰੀਕਾ ਦੇ ਪ੍ਰਸਿੱਧ ਕਾਰੋਬਾਰੀ ਤੇ ਉੱਘੇ ਸਮਾਜ ਸੇਵਕ ਧਰਮ ਸਿੰਘ ਖਿੰਡਾ ਤੇ ਉਨ੍ਹਾਂ ਪਤਨੀ ਬੀਬੀ ਸੁਰਜੀਤ ਕੌਰ ਖਿੰਡਾ ਵੱਲੋਂ ਕੰਬੋਜ ਫਾਊਾਡੇਸ਼ਨ ਪੰਜਾਬ ਦੇ ਸਹਿਯੋਗ ਨਾਲ ਮੁਫ਼ਤ ਡਾਕਟਰੀ ਜਾਂਚ ਦਾ ਕੈਂਪ 22 ਫਰਵਰੀ ਦਿਨ ਐਤਵਾਰ ਨੂੰ ਲਗਾਇਆ ਜਾ ਰਿਹਾ ਹੈ | ਅਜਮੇਰ ਸਿੰਘ ਰਾਣਾ ਖਿੰਡਾ ਨੇ ਦੱਸਿਆ ਕਿ ਪਿੰਡ ਮੈਰੀਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਲਗਾਏ ਜਾ ਰਹੇ ਇਸ ਮੈਡੀਕਲ ਕੈਂਪ ਦਾ ਉਦਘਾਟਨ ਕੰਬੋਜ ਫਾਉਂਡੇਸ਼ਨ ਪੰਜਾਬ ਦੇ ਚੇਅਰਮੈਨ ਤੇ ਊਧਮ ਸਿੰਘ ਸ਼ਹੀਦ ਸਕਿੱਲ ਡਿਵੈਲਪਮੈਂਟ ਐਂਡ ਇੰਟਰਪਨਿਓਰਸ਼ਿਪ ਯੂਨੀਵਰਸਿਟੀ ਪੰਜਾਬ ਦੇ ਫਾਊਾਡਰ ਚਾਂਸਲਰ ਡਾ. ਸੰਦੀਪ ਸਿੰਘ ਕੌੜਾ, ਪ੍ਰਵਾਸੀ ਭਾਰਤੀ ਧਰਮ ਸਿੰਘ ਖਿੰਡਾ ਯੂ.ਐਸ.ਏ. ਤੇ ਬੀਬੀ ਸੁਰਜੀਤ ਕੌਰ ਖਿੰਡਾ ਯੂ.ਐਸ.ਏ. ਵਲੋਂ ਸਾਂਝੇ ਤੌਰ 'ਤੇ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ (ਏਮਜ਼) ਬਠਿੰਡਾ ਦੇ ਯੂਰੋਲੋਜੀ ਐਂਡ ਕਿਡਨੀ ਟਰਾਂਸਪਲਾਂਟੇਸ਼ਨ ਵਿਭਾਗ ਦੇ ਮੁਖੀ ਡਾ. ਕਵਲਜੀਤ ਸਿੰਘ ਕੌੜਾ ਦੀ ਅਗਵਾਈ 'ਚ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਯੂਰੋਲੋਜੀ, ਮੈਡੀਸਨ ਤੇ ਦੰਦਾਂ ਸਬੰਧੀ ਰੋਗਾਂ ਦੇ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ | ਜ਼ਿਕਰਯੋਗ ਹੈ ਕਿ ਡਾ. ਕਵਲਜੀਤ ਸਿੰਘ ਕੌੜਾ ਉਹ ਸ਼ਖ਼ਸੀਅਤ ਹਨ ਜਿਨ੍ਹਾਂ ਨੇ ਬਠਿੰਡਾ ਤੋਂ ਬੀਕਾਨੇਰ (ਰਾਜਸਥਾਨ) ਨੂੰ ਚੱਲਦੀ 'ਕੈਂਸਰ ਟਰੇਨ' ਦੇ ਨਾਂਅ ਨਾਲ ਮਸ਼ਹੂਰ ਰੇਲਗੱਡੀ ਨੂੰ ਬਰੇਕ ਲਗਾਈ ਹੈ ਤੇ ਕੈਂਸਰ ਦੇ ਮਰੀਜ਼ਾਂ ਦਾ ਏਮਜ਼ ਬਠਿੰਡਾ ਵਿਖੇ ਪੱਕਾ ਇਲਾਜ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ |

ਪਿਛਲੀ ਖ਼ਬਰ ਜਸਟਿਸ ਮੀਨਾਕਸ਼ੀ ਆਈ. ਮਹਿਤਾ ਵਲੋਂ ਕੇਂਦਰੀ ਜੇਲ੍ਹ ਅਤੇ ਅਬਜ਼ਰਵੇਸ਼ਨ/ਸਪੈਸ਼ਲ ਹੋਮ ਦਾ ਦੌਰਾ ਅਗਲੀ ਖ਼ਬਰ ਨਗਰ ਕੌਂਸਲ 'ਤੇ ਕਾਬਜ਼ ਧੜੇ ਦੇ ਪ੍ਰਧਾਨ ਦੀ ਕਾਰਗੁਜ਼ਾਰੀ ਨਾਕਸ-ਧੀਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।