15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸੁਲਤਾਨਪੁਰ ਲੋਧੀ-ਕਪੂਰਥਲਾ ਮਾਰਗ 'ਤੇ ਕਾਰ ਨੂੰ ਲੱਗੀ ਅੱਗ ਜਾਨੀ ਨੁਕਸਾਨ ਤੋਂ ਬਚਾਅ

ਅਜੀਤ ਡੈਸਕ 20-02-2026
ਸੁਲਤਾਨਪੁਰ ਲੋਧੀ, 19 ਫਰਵਰੀ (ਨਰੇਸ਼ ਹੈਪੀ) - ਅੱਜ ਦੇਰ ਰਾਤ ਇੱਥੋਂ ਤਿੰਨ ਕਿੱਲੋਮੀਟਰ ਦੂਰ ਸੁਲਤਾਨਪੁਰ ਲੋਧੀ-ਕਪੂਰਥਲਾ ਮਾਰਗ 'ਤੇ ਚੱਲਦੀ ਇੱਕ ਬਰੀਜ਼ਾ ਕਾਰ ਨੂੰ ਅਚਾਨਕ ਅੱਗ ਲੱਗਣ ਕਾਰਨ ਹੜਕੰਪ ਮੱਚ ਗਿਆ | ਜਾਣਕਾਰੀ ਮੁਤਾਬਿਕ ਜਲੰਧਰ ਤੋਂ ਪਿੰਡ ਬਾਊਪੁਰ ਵਾਪਸ ਆ ਰਹੇ ਇੱਕ ਪਰਿਵਾਰ ਨਾਲ ਇਹ ਘਟਨਾ ਵਾਪਰੀ | ਘਟਨਾ ਦੀ ਸੂਚਨਾ ਮਿਲਦੇ ਹੀ ਸੁਲਤਾਨਪੁਰ ਲੋਧੀ ਫਾਇਰ ਬਿ੍ਗੇਡ ਦੀ ਟੀਮ ਤੁਰੰਤ ਮੌਕੇ 'ਤੇ ਪਹੰੁਚੀ ਤੇ ਅੱਗ 'ਤੇ ਕਾਬੂ ਪਾਇਆ ਪਰ ਉਸ ਸਮੇਂ ਤੱਕ ਗੱਡੀ ਪੂਰੀ ਤਰ੍ਹਾਂ ਸੜ ਚੁੱਕੀ ਸੀ | ਕਾਰ ਸਵਾਰ ਬਲਵਿੰਦਰ ਕੌਰ ਪਤਨੀ ਦਿਲਬਾਗ ਸਿੰਘ ਵਾਸੀ ਬਾਊਪੁਰ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਪਿੰਡ ਵਾਪਸ ਪਰਤ ਰਹੇ ਸਨ ਕਿ ਅਚਾਨਕ ਗੱਡੀ ਦੇ ਇੰਜਨ ਵਾਲੇ ਹਿੱਸੇ 'ਚੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ | ਉਨ੍ਹਾਂ ਤੁਰੰਤ ਸੂਝ-ਬੂਝ ਤੋਂ ਕੰਮ ਲੈਂਦੇ ਹੋਏ ਗੱਡੀ ਰੋਕੀ ਤੇ ਸਾਰੇ ਪਰਿਵਾਰਕ ਮੈਂਬਰ ਸੁਰੱਖਿਅਤ ਕਾਰ ਤੋਂ ਬਾਹਰ ਨਿਕਲ ਆਏ | ਉਨ੍ਹਾਂ ਅੱਗੇ ਦੱਸਿਆ ਕਿ ਜਦੋਂ ਗੱਡੀ ਨੂੰ ਅਚਾਨਕ ਅੱਗ ਲੱਗਣੀ ਸ਼ੁਰੂ ਹੋਈ ਤਾਂ ਉਨ੍ਹਾਂ ਵੱਲੋਂ ਗੱਡੀ 'ਚ ਪਿਆ ਪਾਣੀ ਵਰਤ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਕਾਮਯਾਬ ਨਹੀਂ ਹੋਏ | ਕੁੱਝ ਹੀ ਪਲਾਂ ਵਿਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ | ਉਨ੍ਹਾਂ ਦੱਸਿਆ ਕਿ ਗੱਡੀ 'ਚੋਂ ਅੱਗ ਦੀਆਂ ਲਪਟਾਂ ਅੱਠ ਤੋਂ ਦਸ ਫੁੱਟ ਤੱਕ ਉੱਚੀਆਂ ਦਿਖਾਈ ਦੇਣ ਲੱਗੀਆਂ ਤੇ ਦੇਖਦੇ ਹੀ ਦੇਖਦੇ ਕਾਰ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਗਈ | ਇਸ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਗੱਡੀ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਗਈ |
ਪਿਛਲੀ ਖ਼ਬਰ ਮਾਤ ਭਾਸ਼ਾ ਗੱਲਬਾਤ ਦਾ ਜ਼ਰੀਆ ਹੀ ਨਹੀਂ, ਸਗੋਂ ਸਾਡੀ ਸੋਚ, ਸੱਭਿਆਚਾਰ, ਇਤਿਹਾਸ ਤੇ ਪਹਿਚਾਣ ਦਾ ਆਧਾਰ ਹੈ-ਅਵਤਾਰ ਸਿੰਘ... ਅਗਲੀ ਖ਼ਬਰ ਪਿੰਡ ਪਾਂਸ਼ਟਾ ਵਿਖੇ ਭੇਦਭਰੇ ਹਾਲਾਤ 'ਚ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।