15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਮਾਤ ਭਾਸ਼ਾ ਗੱਲਬਾਤ ਦਾ ਜ਼ਰੀਆ ਹੀ ਨਹੀਂ, ਸਗੋਂ ਸਾਡੀ ਸੋਚ, ਸੱਭਿਆਚਾਰ, ਇਤਿਹਾਸ ਤੇ ਪਹਿਚਾਣ ਦਾ ਆਧਾਰ ਹੈ-ਅਵਤਾਰ ਸਿੰਘ ਭੁੱਲਰ

ਅਜੀਤ ਡੈਸਕ 20-02-2026
ਕਪੂਰਥਲਾ, 19 ਫਰਵਰੀ (ਅਮਰਜੀਤ ਕੋਮਲ)- ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੀ ਪੰਜਾਬੀ ਸਾਹਿਤ ਸਭਾ ਤੇ ਅੱਖਰ ਮੰਚ ਕਪੂਰਥਲਾ ਵਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਇਕ ਸ਼ਾਨਦਾਰ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿਚ ਅਵਤਾਰ ਸਿੰਘ ਭੁੱਲਰ ਸੇਵਾ-ਮੁਕਤ ਜੁਆਇੰਟ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਤੇ ਪ੍ਰਧਾਨਗੀ ਉੱਘੇ ਸ਼ਾਇਰ ਪ੍ਰੋ. ਹਰਜੀਤ ਸਿੰਘ ਅਸ਼ਕ ਨੇ ਕੀਤੀ | ਕਵੀ ਦਰਬਾਰ ਵਿਚ ਨਾਮਵਰ ਸ਼ਾਇਰ ਪ੍ਰੋ. ਕੁਲਵੰਤ ਸਿੰਘ ਔਜਲਾ, ਡਾ. ਸਰਦੂਲ ਸਿੰਘ ਔਜਲਾ, ਸੁਰਜੀਤ ਸਾਜਨ, ਪ੍ਰੋ. ਹਰਜੀਤ ਸਿੰਘ ਅਸ਼ਕ, ਸਰਵਣ ਸਿੰਘ ਔਜਲਾ, ਗੁਰਭਜਨ ਸਿੰਘ ਲਾਸਾਨੀ, ਮੰਡਲ ਸਿੰਘ ਭੰਡਾਲ, ਡਾ. ਜਸਦੀਪ ਕੌਰ, ਰੂਪ ਦਬੂਰਜੀ, ਜਸਪ੍ਰੀਤ ਕੌਰ ਤੇ ਮਨਜਿੰਦਰ ਸਿੰਘ ਜੌਹਲ ਨੇ ਮਾਤ ਭਾਸ਼ਾ ਦੀ ਮਹੱਤਤਾ, ਮਾਂ ਬੋਲੀ ਦੇ ਪਿਆਰ, ਵਿਰਾਸਤ ਤੇ ਸਮਾਜਿਕ ਸਰੋਕਾਰਾਂ ਸਬੰਧੀ ਆਪਣੀਆਂ ਰਚਨਾਵਾਂ ਬਾਖ਼ੂਬੀ ਨਾਲ ਪੇਸ਼ ਕੀਤੀਆਂ | ਇਸ ਤੋਂ ਇਲਾਵਾ ਕਾਲਜ ਦੇ ਵਿਦਿਆਰਥੀ ਦਲਜੀਤ ਸਿੰਘ, ਅਵਤਾਰ ਸਿੰਘ ਤੇ ਹਰਪਾਹੁਲ ਆਹਲੂਵਾਲੀਆ ਨੇ ਆਪਣੀਆਂ ਮੌਲਿਕ ਰਚਨਾਵਾਂ ਪੇਸ਼ ਕਰਕੇ ਕਵੀ ਦਰਬਾਰ ਵਿਚ ਆਪਣੀ ਹਾਜ਼ਰੀ ਲਗਵਾਈ | ਇਸ ਮੌਕੇ ਬੋਲਦਿਆਂ ਅਵਤਾਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬੀ ਸਾਡੀ ਪਹਿਚਾਣ ਤੇ ਸਭਿਆਚਾਰ ਦੀ ਰੂਹ ਹੈ | ਸਾਨੂੰ ਇਸਦੀ ਸੰਭਾਲ ਤੇ ਪ੍ਰਚਾਰ ਲਈ ਹਮੇਸ਼ਾ ਯਤਨਸ਼ੀਲ ਰਹਿਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਮਾਤ ਭਾਸ਼ਾ ਕੇਵਲ ਗੱਲਬਾਤ ਦਾ ਜ਼ਰੀਆ ਨਹੀਂ ਸਗੋਂ ਸਾਡੀ ਸੋਚ, ਸਭਿਆਚਾਰ, ਇਤਿਹਾਸ ਤੇ ਪਹਿਚਾਣ ਦਾ ਆਧਾਰ ਵੀ ਹੈ | ਉਨ੍ਹਾਂ ਕਾਲਜ ਦੀ ਪੰਜਾਬੀ ਸਾਹਿਤ ਸਭਾ ਤੇ ਪੰਜਾਬੀ ਵਿਭਾਗ ਵਲੋਂ ਮਾਤ ਭਾਸ਼ਾ ਨੂੰ ਸਮਰਪਿਤ ਕਵੀ ਦਰਬਾਰ ਕਰਵਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਇਸਤੋਂ ਪਹਿਲਾਂ ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬੀ ਭਾਸ਼ਾ ਸਾਡੀ ਵਿਰਾਸਤ ਹੈ ਤੇ ਇਸਦੀ ਸੰਭਾਲ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ | ਉਨ੍ਹਾਂ ਮਾਂ ਬੋਲੀ ਨੂੰ ਮਨੁੱਖ ਦੇ ਮਾਨਸਿਕ ਤੇ ਸਭਿਆਚਾਰਕ ਵਿਕਾਸ ਲਈ ਬੇਹੱਦ ਜ਼ਰੂਰੀ ਦੱਸਿਆ | ਕਵੀ ਦਰਬਾਰ ਦੀ ਸਮਾਪਤੀ 'ਤੇ ਪੰਜਾਬੀ ਸਾਹਿਤ ਸਭਾ ਦੇ ਕੋਆਰਡੀਨੇਟਰ ਪੋ੍ਰ. ਮਨਜਿੰਦਰ ਸਿੰਘ ਜੌਹਲ ਨੇ ਕਵੀ ਦਰਬਾਰ 'ਚ ਸ਼ਾਮਲ ਹੋਏ ਸਮੂਹ ਸ਼ਾਇਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਕਾਲਜ ਦੇ ਵਿਦਿਆਰਥੀਆਂ ਨੇ ਆਪਣੀ ਭਾਸ਼ਾਈ ਵਿਰਾਸਤ ਨੂੰ ਸੰਭਾਲਣ ਤੇ ਮਾਤ ਭਾਸ਼ਾ ਪੰਜਾਬੀ ਦੇ ਮਾਣ ਨੂੰ ਉੱਚਾ ਚੁੱਕਣ ਦਾ ਸੰਕਲਪ ਲਿਆ | ਕਵੀ ਦਰਬਾਰ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਡਾ. ਸਰਦੂਲ ਸਿੰਘ ਔਜਲਾ ਨੇ ਨਿਭਾਈ | ਇਸ ਮੌਕੇ ਸੇਵਾ-ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਮੱਸਾ ਸਿੰਘ ਸਿੱਧੂ, ਬਾਬਾ ਨਿਰਮਲ ਸਿੰਘ ਸਪੇਨ ਤੋਂ ਇਲਾਵਾ ਕਾਲਜ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਵੱਡੀ ਗਿਣਤੀ 'ਚ ਹਾਜ਼ਰ ਸਨ |
ਪਿਛਲੀ ਖ਼ਬਰ ਐਨ.ਜੀ.ਟੀ. ਵੱਲੋਂ ਯੂ.ਪੀ. ਦੀ ਸੁਆਵ ਨਦੀ ਨੂੰ ਬਚਾਉਣ ਲਈ ਸੀਚੇਵਾਲ ਮਾਡਲ ਲਾਗੂ ਕਰਨ ਦੇ ਹੁਕਮ ਅਗਲੀ ਖ਼ਬਰ ਸੁਲਤਾਨਪੁਰ ਲੋਧੀ-ਕਪੂਰਥਲਾ ਮਾਰਗ 'ਤੇ ਕਾਰ ਨੂੰ ਲੱਗੀ ਅੱਗ ਜਾਨੀ ਨੁਕਸਾਨ ਤੋਂ ਬਚਾਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।