15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਨਵਾਂ ਪਿੰਡ ਭੱਠੇ ਨੇੜੇ ਬੇਹੋਸ਼ੀ ਦੀ ਹਾਲਤ 'ਚ ਮਿਲੇ ਨੌਜਵਾਨ ਦੀ ਮੌਤ <br/>

ਅਜੀਤ ਡੈਸਕ 20-02-2026
ਕਪੂਰਥਲਾ, 19 ਫਰਵਰੀ (ਅਮਨਜੋਤ ਸਿੰਘ ਵਾਲੀਆ)- ਨਵਾਂ ਪਿੰਡ ਭੱਠੇ ਨਜ਼ਦੀਕ ਬੇਹੋਸ਼ੀ ਦੀ ਹਾਲਤ ਵਿਚ ਪਏ ਇਕ ਨੌਜਵਾਨ ਨੂੰ ਥਾਣਾ ਕੋਤਵਾਲੀ ਪੁਲਿਸ ਵਲੋਂ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਜਿੱਥੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾਕਟਰ ਵਲੋਂ ਉਸਨੂੰ ਮਿ੍ਤਕ ਐਲਾਨ ਦਿੱਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਏ.ਐਸ.ਆਈ. ਬਲਦੇਵ ਸਿੰਘ ਤੇ ਐੱਚ.ਸੀ. ਪਿ੍ੰਸ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਨਵਾਂ ਪਿੰਡ ਭੱਠੇ ਨੇੜੇ ਇਕ ਨੌਜਵਾਨ ਬੇਹੋਸ਼ੀ ਦੀ ਹਾਲਤ ਵਿਚ ਪਿਆ ਹੈ ਜਿਸ 'ਤੇ ਉਨ੍ਹਾਂ ਮੌਕੇ 'ਤੇ ਪਹੁੰਚ ਕੇ ਨੌਜਵਾਨ ਨੂੰ ਸਿਵਲ ਹਸਪਤਾਲ ਲਿਆਂਦਾ ਜਿੱਥੇ ਡਿਊਟੀ ਡਾ. ਵੰਦਨਾ ਨੇ ਜਾਂਚ ਉਪਰੰਤ ਉਸਨੂੰ ਮਿ੍ਤਕ ਐਲਾਨ ਦਿੱਤਾ | ਮਿ੍ਤਕ ਨੌਜਵਾਨ ਦੀ ਪਹਿਚਾਣ ਦਵਿੰਦਰ ਕੁਮਾਰ ਥਾਪਾ ਉਰਫ਼ ਸੰਜੂ ਪੁੱਤਰ ਜੀਤ ਬਹਾਦਰ ਥਾਪਾ ਵਾਸੀ ਕੇਸਰੀ ਬਾਗ ਵਜੋਂ ਉਸ ਦੇ ਭਰਾ ਰਵੀ ਕੁਮਾਰ ਨੇ ਕੀਤੀ | ਮਿ੍ਤਕ ਦੇ ਭਰਾ ਨੇ ਕਿਹਾ ਕਿ ਉਸ ਦਾ ਭਰਾ ਸਵੇਰੇ ਠੀਕ ਠਾਕ ਘਰ ਸੀ | ਦੁਪਹਿਰ ਬਾਅਦ ਪੁਲਿਸ ਵਲੋਂ ਉਨ੍ਹਾਂ ਨੂੰ ਉਸ ਦੀ ਮੌਤ ਦੀ ਖ਼ਬਰ ਮਿਲੀ ਹੈ | ਰਵੀ ਕੁਮਾਰ ਨੇ ਕਿਹਾ ਕਿ ਉਸਦੇ ਭਰਾ ਦੇ ਉਂਗਲਾਂ ਵਿਚ ਪਾਈਆਂ ਤਿੰਨ ਮੁੰਦਰੀਆਂ, ਗਲ ਵਿਚੋਂ ਚੈਨ, ਪਰਸ ਤੇ ਸਕੂਟਰੀ ਉਸ ਕੋਲੋਂ ਨਹੀਂ ਮਿਲੀਆਂ ਤੇ ਉਸ ਦੇ ਭਰਾ ਦਾ ਪਰਿਵਾਰ ਨੇਪਾਲ ਗਿਆ ਹੋਇਆ ਹੈ | ਉਸ ਨੇ ਪ੍ਰਸ਼ਾਸਨ ਤੋਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਦੀ ਮੰਗ ਕੀਤੀ | ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਮਿ੍ਤਕ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਗਲੀ 'ਚ ਬਣੀ ਕੰਧ ਢਾਹੁਣ ਨੂੰ ਲੈ ਕੇ ਹੋਈ ਲੜਾਈ, ਇੱਕੋ ਪਰਿਵਾਰ ਦੇ ਤਿੰਨ ਮੈਂਬਰ ਜ਼ਖਮੀ <br/> ਅਗਲੀ ਖ਼ਬਰ ਐਨ.ਜੀ.ਟੀ. ਵੱਲੋਂ ਯੂ.ਪੀ. ਦੀ ਸੁਆਵ ਨਦੀ ਨੂੰ ਬਚਾਉਣ ਲਈ ਸੀਚੇਵਾਲ ਮਾਡਲ ਲਾਗੂ ਕਰਨ ਦੇ ਹੁਕਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।